ਕਿਹਾ : ਕੁਝ ਕਾਂਗਰਸੀ ਆਗੂ ਸਿਰਫ ਰਾਜ ਸਭਾ ਦੇ ਚੌਧਰੀ
ਰਾਜ ਕੁਮਾਰ ਵੇਰਕਾ ਨੇ ਵੀ ਜਾਖੜ ’ਤੇ ਕੱਢਿਆ ਗੁੱਸਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਹੁਣ ਪਾਰਟੀ ਦੇ ਅਸੰਤੁਸ਼ਟ ਜੀ-23 ਗਰੁੱਪ ਨਾਲ ਲੋਹੇ-ਲਾਖੇ ਹੋ ਰਹੇ ਹਨ। ਜਾਖੜ ਨੇ ਕਿਹਾ ਕਿ ਕੁਝ ਵਿਅਕਤੀ ਰੌਲਾ ਪਾ ਕੇ ਲੀਡਰਸ਼ਿਪ ’ਤੇ ਦਬਾਅ ਬਣਾ ਰਹੇ ਹਨ। ਜਾਖੜ ਨੇ ਕਿਹਾ ਕਿ ਲੀਡਰਸ਼ਿਪ ਦਬਾਅ ਹੇਠ ਕੰਮ ਨਹੀਂ ਕਰ ਸਕਦੀ ਅਤੇ ਨਾ ਹੀ ਲੀਡਰਸ਼ਿਪ ਨੂੰ ਬਲੈਕਮੇਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚੋਂ ਤਾਂ ਕੁਝ ਵਿਅਕਤੀ ਸਿਰਫ ਰਾਜ ਸਭਾ ਦੇ ਚੌਧਰੀ ਹਨ, ਜਿਨ੍ਹਾਂ ਦਾ ਕੋਈ ਰਾਜਨੀਤਕ ਅਧਾਰ ਨਹੀਂ ਹੈ। ਜਾਖੜ ਨੇ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਸਿਰ ’ਤੇ ਨਹੀਂ ਬਿਠਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਕ ਪਾਸੇ ਕਰੋੜਾਂ ਕਾਂਗਰਸੀ ਵਰਕਰ ਹਨ ਅਤੇ ਦੂਜੇ ਪਾਸੇ ਸਿਰਫ 23 ਵਿਅਕਤੀ ਹਨ। ਧਿਆਨ ਰਹੇ ਕਿ ਸੁਨੀਲ ਜਾਖੜ ਪੰਜਾਬ ਦਾ ਮੁੱਖ ਮੰਤਰੀ ਨਾ ਬਣ ਸਕਣ ਕਰਕੇ ਨਰਾਜ਼ ਹਨ ਅਤੇ ਉਹ ਕਈ ਵਾਰ ਆਪਣਾ ਦੁੱਖੜਾ ਵੀ ਫਰੋਲ ਚੁੱਕੇ ਹਨ। ਕੈਪਟਨ ਅਮਰਿੰਦਰ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਤੋਂ ਬਾਅਦ ਪੰਜਾਬ ਦੇ 42 ਕਾਂਗਰਸੀ ਵਿਧਾਇਕਾਂ ਨੇ ਜਾਖੜ ਦੀ ਸਪੋਰਟ ਕੀਤੀ ਸੀ, ਪਰ ਫਿਰ ਵੀ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਗਿਆ ਸੀ। ਉਧਰ ਦੂਜੇ ਪਾਸੇ ਕਾਂਗਰਸ ਦੇ ਸਾਬਕਾ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਵੀ ਸੁਨੀਲ ਜਾਖੜ ਖਿਲਾਫ ਜੰਮ ਕੇ ਭੜਾਸ ਕੱਢੀ ਹੈ। ਵੇਰਕਾ ਨੇ ਕਿਹਾ ਕਿ ਜਾਖੜ ਦੀ ਇਨਸਾਨੀਅਤ ਖ਼ਤਮ ਹੋ ਚੁੱਕੀ ਹੈ ਅਤੇ ਉਹ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …