Breaking News
Home / ਦੁਨੀਆ / ਭਾਰਤੀ ਵੰਗਾਰ ਮਗਰੋਂ ਅਮਰੀਕਾ ਦੀ ਪਾਕਿ ਨੂੰ ਨਸੀਹਤ

ਭਾਰਤੀ ਵੰਗਾਰ ਮਗਰੋਂ ਅਮਰੀਕਾ ਦੀ ਪਾਕਿ ਨੂੰ ਨਸੀਹਤ

2ਵਾਸ਼ਿੰਗਟਨ/ਬਿਊਰੋ ਨਿਊਜ਼
ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਵਿਚ ਦਿੱਤੇ ਭਾਸ਼ਣ ‘ਚ ਅੱਤਵਾਦ ਦੇ ਮੁੱਦੇ ‘ਤੇ ਪਾਕਿਸਤਾਨ ਦੀ ਪੋਲ ਖੋਲ੍ਹੀ ਸੀ, ਹੁਣ ਇਸ ‘ਤੇ ਅਮਰੀਕਾ ਦੀ ਪ੍ਰਤੀਕ੍ਰਿਆ ਆਈ ਹੈ। ਅਮਰੀਕਾ ਦਾ ਕਹਿਣਾ ਹੈ ਕਿ ਸਿਰਫ ਬਿਆਨਬਾਜ਼ੀ ਨਾਲ ਨਹੀਂ ਸਗੋਂ ਗੱਲਬਾਤ ਨਾਲ ਹੀ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੇ ਵਿਵਾਦ ਦਾ ਹੱਲ ਨਿਕਲੇਗਾ।
ਅਮਰੀਕਾ ਨੇ ਕਿਹਾ ਹੈ ਕਿ ਪਾਕਿਸਤਾਨ ਅੱਤਵਾਦ ਦੇ ਖਿਲਾਫ ਕਾਰਵਾਈ ਕਰ ਰਿਹਾ ਹੈ ਪਰ ਜ਼ਰੂਰਤ ਹੈ ਕਿ ਪਾਕਿਸਤਾਨ ਉਨ੍ਹਾਂ ਅੱਤਵਾਦੀਆਂ ਖਿਲਾਫ ਵੀ ਕਾਰਵਾਈ ਕਰੇ ਜਿਹੜੇ ਗੁਆਂਢੀ ਮੁਲਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਅਮਰੀਕਾ ਦੇ ਇਸ ਬਿਆਨ ਵਿਚ ਪਾਕਿਸਤਾਨ ਨੂੰ ਸਾਫ ਇਸ਼ਾਰਾ ਕੀਤਾ ਗਿਆ ਹੈ ਕਿ ਉਹ ਆਪਣੀ ਜ਼ਮੀਨ ‘ਤੇ ਉਨ੍ਹਾਂ ਅੱਤਵਾਦੀ ਜਥੇਬੰਦੀਆਂ ‘ਤੇ ਲਗਾਮ ਲਾਏ ਜਿਹੜੇ ਭਾਰਤ ਨੂੰ ਨਿਸ਼ਾਨਾ ਬਣਾਉਂਦੇ ਹਨ। ਇਸ ਦੇ ਨਾਲ ਹੀ ਅਮਰੀਕਾ ਦੇ ਇਸ ਬਿਆਨ ਵਿਚ ਭਾਰਤ ਦੇ ਉਸ ਦਰਦ ਨੂੰ ਸਮਝਿਆ ਗਿਆ ਹੈ ਕਿ ਗੁਆਂਢੀ ਦੇਸ਼ ਪਾਕਿਸਤਾਨ ਉਨ੍ਹਾਂ ਅੱਤਵਾਦੀਆਂ ਖਿਲਾਫ ਕਾਰਵਾਈ ਨਹੀਂ ਕਰ ਰਿਹਾ ਹੈ ਜਿਹੜਾ ਭਾਰਤ ਵਿਚ ਅੱਤਵਾਦੀ ਸਰਗਰਮੀਆਂ ‘ਚ ਸ਼ਾਮਲ ਹਨ।

Check Also

ਮਲੇਸ਼ੀਆ ’ਚ ਨੇਵੀ ਦੇ ਦੋ ਹੈਲੀਕਾਪਟਰ ਟਕਰਾਏ – 10 ਕਰੂ ਮੈਂਬਰਾਂ ਦੀ ਮੌਤ

ਪਰੇਡ ਦੀ ਰਿਹਰਸਲ ਦੌਰਾਨ ਵਾਪਰਿਆ ਹਾਦਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਲੇਸ਼ੀਆ ਦੀ ਨੇਵੀ ਦੇ ਦੋ ਹੈਲੀਕਾਪਟਰ …