27.2 C
Toronto
Sunday, October 5, 2025
spot_img
Homeਪੰਜਾਬਚੰਡੀਗੜ੍ਹ ਨੂੰ ਯੂਟੀ ਬਣਾਈ ਰੱਖਣ ਵਾਲਾ ਮਤਾ ਭਾਜਪਾ ਨੇ ਚੰਡੀਗੜ੍ਹ ਨਗਰ ਨਿਗਮ...

ਚੰਡੀਗੜ੍ਹ ਨੂੰ ਯੂਟੀ ਬਣਾਈ ਰੱਖਣ ਵਾਲਾ ਮਤਾ ਭਾਜਪਾ ਨੇ ਚੰਡੀਗੜ੍ਹ ਨਗਰ ਨਿਗਮ ’ਚ ਕੀਤਾ ਪਾਸ

ਭਾਜਪਾ ਕੌਂਸਲਰ ਬੋਲੇ : ਕੇਂਦਰ ਪੰਜਾਬ ਅਤੇ ਹਰਿਆਣਾ ਨੂੰ ਆਪਣੀ ਹੋਰ ਰਾਜਧਾਨੀ ਬਣਾਉਣ ਲਈ ਕਹੇ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਨਗਰ ਨਿਗਮ ਹਾਊਸ ਨੇ ਅੱਜ ਚੰਡੀਗੜ੍ਹ ਵਿਚ ਯੂਟੀ ਦਾ ਦਰਜਾ ਬਰਕਰਾਰ ਰੱਖਣ ਲਈ ਭਾਜਪਾ ਕੌਂਸਲਰਾਂ ਵੱਲੋਂ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਭਾਜਪਾ ਕੌਂਸਲਰਾਂ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਜਦਕਿ ਆਮ ਆਦਮੀ ਪਾਰਟੀ, ਸ਼ੋ੍ਰਮਣੀ ਅਕਾਲੀ ਅਤੇ ਕਾਂਗਰਸ ਵੱਲੋਂ ਇਸ ਮੀਟਿੰਗ ਦਾ ਬਾਈਕਾਟ ਕੀਤਾ ਗਿਆ। ਇਸ ਮੌਕੇ ਭਾਜਪਾ ਕੌਂਸਲਰ ਹਰਪ੍ਰੀਤ ਕੌਰ ਬਬਲਾ ਨੇ ਕਿਹਾ ਕਿ ਇਹ ਮਾਮਲਾ ਸਾਡੇ ਸ਼ਹਿਰ ਦੇ ਬੱਚਿਆਂ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ। ਅਸੀਂ ਚੰਡੀਗੜ੍ਹ ਪੰਜਾਬ ਨੂੰ ਸੌਂਪ ਕੇ ਇਥੇ ਡਰੱਗ ਮਾਫ਼ੀਆ ਨੂੰ ਵਧਣ ਫੁੱਲਣ ਦੀ ਆਗਿਆ ਨਹੀਂ ਦੇਵਾਂਗੇ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਅਸੀਂ ਚੰਡੀਗੜ੍ਹ ਨੂੰ ਕਿਸੇ ਵੀ ਸੂਬੇ ਦਾ ਹਿੱਸਾ ਨਹੀਂ ਬਣਨ ਦਿਆਂਗੇ। ਹਰਪ੍ਰੀਤ ਕੌਰ ਬਬਲਾ ਨੇ ਕਿਹਾ ਕਿ ਅਸੀਂ ਚੰਡੀਗੜ੍ਹ ਦੀ ਲੜਾਈ ਲੜ ਰਹੇ ਹਾਂ ਅਤੇ ਆਪਣੇ ਆਖਰੀ ਸਾਹ ਤੱਕ ਲੜਦੇ ਰਹਾਂਗੇ। ਭਾਜਪਾ ਕੌਂਸਲਰ ਮਹੇਸ਼ ਇੰਦਰ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਅਤੇ ਹਰਿਆਣਾ ਨੂੰ ਆਪਣੀ ਵੱਖਰੀ ਰਾਜਧਾਨੀ ਬਣਾਉਣ ਦੇ ਲਈ ਕਹੇ। ਭਾਜਪਾ ਕੌਂਸਲਰਾਂ ਨੇ ਚੰਡੀਗੜ੍ਹ ਦੇ ਕਰਮਚਾਰੀਆਂ ’ਤੇ ਕੇਂਦਰੀ ਨਿਯਮ ਲਾਗੂ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਨ ਲਈ ਲਿਆਂਦਾ ਗਿਆ ਮਤਾ ਵੀ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

RELATED ARTICLES
POPULAR POSTS