-3.7 C
Toronto
Thursday, January 22, 2026
spot_img
Homeਪੰਜਾਬਭਗਵੰਤ ਮਾਨ ਦੀ ਹੈਲੀਕਾਪਟਰ ਯਾਤਰਾ ’ਤੇ ਭਾਜਪਾ ਨੇ ਚੁੱਕੇ ਸਵਾਲ

ਭਗਵੰਤ ਮਾਨ ਦੀ ਹੈਲੀਕਾਪਟਰ ਯਾਤਰਾ ’ਤੇ ਭਾਜਪਾ ਨੇ ਚੁੱਕੇ ਸਵਾਲ

ਕਿਹਾ : ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ ਪੰਜਾਬ ਦੇ ਪੈਸੇ ਦੀ ਹੋ ਰਹੀ ਹੈ ਦੁਰਵਰਤੋਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਨੂੰ ਲੈ ਕੇ ਵਿਵਾਦਾਂ ’ਚ ਘਿਰ ਗਏ ਹਨ। ਸ਼ੋਸ਼ਲ ਮੀਡੀਆ ’ਤੇ ਉਨ੍ਹਾਂ ਦੀਆਂ ਕੁੱਝ ਤਸਵੀਰਾਂ ਵਾਇਰਲ ਹੋਈਆਂ ਹਨ, ਜਿਸ ਵਿਚ ਉਨ੍ਹਾਂ ਦੇ ਪਿੱਛੇ ਪੰਜਾਬ ਸਰਕਾਰ ਦਾ ਹੈਲੀਕਾਪਟਰ ਖੜ੍ਹਾ ਨਜ਼ਰ ਆ ਰਿਹਾ ਹੈ। ਇਸ ਨੂੰ ਲੈ ਕੇ ਭਾਜਪਾ ਨੇ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਿਆ ਹੈ। ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਟਵੀਟ ਕਰਕੇ ਕਿਹਾ ਕਿ ਕੱਲ੍ਹ ਤੱਕ ਭਗਵੰਤ ਮਾਨ ਕਹਿੰਦੇ ਸਨ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੈਲੀਕਾਪਟਰ ਤੋਂ ਥੱਲੇ ਨਹੀਂ ਉਤਰਦੇ ਅਤੇ ਉਹ ਹਰ ਜਗ੍ਹਾ ਪੰਜਾਬ ਸਰਕਾਰ ਦੇ ਪੈਸੇ ’ਤੇ ਘੁੰਮ ਰਹੇ ਹਨ। ਪ੍ਰੰਤੂ ਅੱਜ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਪਾਰਟੀ ਪ੍ਰਚਾਰ ਦੇ ਲਈ ਸਰਕਾਰੀ ਹੈਲੀਕਾਪਟਰ ਅਤੇ ਪੰਜਾਬ ਦੇ ਪੈਸੇ ਦਾ ਗਲਤ ਇਸਤੇਮਾਲ ਕਰ ਰਹੇ ਹਨ। ਜਦਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਭਗਵੰਤ ਮਾਨ ਬਾਕੀ ਆਗੂਆਂ ਦੀ ਤਰ੍ਹਾਂ ਹਵਾ ’ਚ ਨਹੀਂ ਬਲਕਿ ਜ਼ਮੀਨ ’ਤੇ ਆਮ ਜਨਤਾ ਦੇ ਨਾਲ ਰਹਿੰਦੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ 11 ਦਿਨਾਂ ’ਚ ਸਿਰਫ਼ ਇਕ ਵਾਰ ਹੈਲੀਕਾਪਟਰ ਦੀ ਵਰਤੋਂ ਕੀਤੀ ਹੈ। ਜਦਕਿ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ 111 ਦਿਨਾਂ ਦੇ ਕਾਰਜਕਾਲ ਵਿਚ 201 ਵਾਰ ਹੈਲੀਕਾਪਟਰ ਦੀ ਵਰਤੋਂ ਕੀਤੀ ਸੀ।

RELATED ARTICLES
POPULAR POSTS