ਇਨਸਾਫ ਦਾ ਭਰੋਸਾ ਮਿਲਣ ਤੋਂ ਬਾਅਦ ਪੀੜਤਾਂ ਨੇ ਹਾਈਵੇ ਤੋਂ ਜਾਮ ਹਟਾਇਆ
ਫਰੀਦਕੋਟ/ਬਿਊਰੋ ਨਿਊਜ਼
ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਦੋਸ਼ੀਆਂ ਖਿਲਾਫ ਕਾਰਵਾਈ ਕਰਵਾਉਣ ਲਈ ਪੀੜਤ ਪਰਿਵਾਰ ਅਤੇ ਸਿੱਖ ਜਥੇਬੰਦੀਆਂ ਵੱਲੋਂ ਇਕ ਦਿਨ ਪਹਿਲਾਂ ਅੰਮਿ੍ਰਤਸਰ-ਬਠਿੰਡਾ ਹਾਈਵੇਅ ’ਤੇ ਧਰਨਾ ਲਗਾਇਆ ਗਿਆ ਸੀ। ਪੰਜਾਬ ਸਰਕਾਰ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ ਦਾ ਭਰੋਸਾ ਦਿੱਤਾ ਗਿਆ ਅਤੇ ਇਸ ਤੋਂ ਬਾਅਦ ਹਾਈਵੇ ’ਤੇ ਲਗਾਇਆ ਗਿਆ ਧਰਨਾ ਹਟਾ ਦਿੱਤਾ ਗਿਆ। ਇਸ ਧਰਨੇ ਦਾ ਮਾਮਲਾ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਕੋਲ ਪਹੁੰਚਿਆ ਤਾਂ ਉਨ੍ਹਾਂ ਇਸ ਕੇਸ ਨਾਲ ਜੁੜੇ ਸਰਕਾਰੀ ਵਕੀਲਾਂ ਦੀ ਟੀਮ ਨੂੰ ਧਰਨਾ ਸਥਾਨ ’ਤੇ ਭੇਜਿਆ ਸੀ। ਇਨ੍ਹਾਂ ਵਕੀਲਾਂ ਨੇ ਸਰਕਾਰ ਤਰਫੋਂ ਭਰੋਸਾ ਦਿੱਤਾ ਕਿ ਤਿੰਨ ਦਿਨਾਂ ਵਿਚ ਮਾਮਲੇ ਦੀ ਜਾਂਚ ਪੂਰੀ ਕਰ ਲਈ ਜਾਵੇਗੀ। ਇਹ ਵੀ ਦੱਸਿਆ ਗਿਆ ਕਿ ਭਗਵੰਤ ਮਾਨ ਦਾ ਕਹਿਣਾ ਹੈ ਕਿ ਬੇਅਦਬੀ ਅਤੇ ਗੋਲੀਕਾਂਡ ਦੇ ਮਾਮਲਿਆਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਇਨਸਾਫ ਕਰੇਗੀ। ਜਿਸ ਤੋਂ ਬਾਅਦ ਪੀੜਤਾਂ ਨੇ ਹਾਈਵੇ ਤੋਂ ਧਰਨਾ ਹਟਾ ਕੇ ਪੁਰਾਣੀ ਜਗ੍ਹਾ ’ਤੇ ਧਰਨਾ ਲਗਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਸ ਧਰਨੇ ਵਿਚ ਲੰਘੇ ਕੱਲ੍ਹ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅਤੇ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਪਹੁੰਚੇ ਸਨ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …