ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋ੍ਰਮਣੀ ਕਮੇਟੀ ਨੂੰ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਤੋਂ ਗੁਰਬਾਣੀ ਦਾ ਪ੍ਰਸਾਰਨ ਪੂਰੀ ਦੁਨੀਆ ਤੱਕ ਪਹੁੰਚਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਬਸਾਂਝੀ ਗੁਰਬਾਣੀ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਦਾ ਪੂਰੀ ਦੁਨੀਆ ਦੀ ਸੰਗਤ ਤੱਕ ਪ੍ਰਚਾਰ ਅਤੇ ਪ੍ਰਸਾਰਨ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਅਤੇ ਧਰਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਸਰਕਾਰ ਨੂੰ ਜੋ ਵੀ ਸੇਵਾ ਲਗਾਵੇਗੀ, ਉਸ ਨੂੰ ਖਿੜੇ ਮੱਥੇ ਪ੍ਰਵਾਨ ਕਰਾਂਗੇ। ਮੁੱਖ ਮੰਤਰੀ ਨੇ ਸ਼ੋ੍ਰਮਣੀ ਕਮੇਟੀ ਨੂੰ ਅਪੀਲ ਕੀਤੀ ਕਿ ਗੁਰਬਾਣੀ ਪ੍ਰਸਾਰਨ ਲਈ ਆਧੁਨਿਕ ਬੁਨਿਆਦੀ ਢਾਂਚੇ ਨਾਲ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਨੂੰ ਲੈਸ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯੂ ਟਿਊਬ, ਮੋਬਾਈਲ ਐਪ, ਧਾਰਮਿਕ ਚੈਨਲ ਅਤੇ ਹੋਰ ਚਾਹਵਾਨ ਚੈਨਲ ਵੀ ਗੁਰਬਾਣੀ ਦਾ ਪ੍ਰਸਾਰਨ ਕਰਨ ਤਾਂ ਜੋ ਪੁਰੀ ਦੁਨੀਆ ਤੱਕ ਗੁਰਬਾਣੀ ਪਹੁੰਚੇ।