ਪੰਜਾਬ ਵਿਚ ਹਰ ਰੇਤ ਦੀ ਖੱਡ ’ਤੇ ਲੱਗਣਗੇ ਸੀਸੀ ਟੀਵੀ ਕੈਮਰੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਰੇਤ ਮਾਫੀਆ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਅਤੇ ਅਫਸਰਾਂ ਨਾਲ ਚੰਡੀਗੜ੍ਹ ਵਿਚ ਮੀਟਿੰਗ ਕੀਤੀ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਰੇਤ ਮਾਫੀਆ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾਵੇਗਾ। ਉਨ੍ਹਾਂ ਨੇ ਠੇਕੇਦਾਰਾਂ ਨੂੰ ਕਹਿ ਦਿੱਤਾ ਕਿ ਉਹ ਰੇਤ ਦੀ ਸਪਲਾਈ ਸੁਚਾਰੂ ਢੰਗ ਨਾਲ ਚਲਾਉਣ ਤਾਂ ਕਿ ਲੋਕਾਂ ਨੂੰ ਉਸਾਰੀ ਦੇ ਕੰਮਾਂ ਲਈ ਰੇਤ ਦੀ ਕਮੀ ਨਾ ਆਵੇ। ਇਸ ਤੋਂ ਇਲਾਵਾ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਹਰ ਰੇਤ ਖੱਡ ਦੀ ਖੁਦ ਨਿਗਰਾਨੀ ਕਰਨ ਲਈ ਕਹਿ ਦਿੱਤਾ ਗਿਆ ਹੈ। ਮੀਟਿੰਗ ਤੋਂ ਬਾਅਦ ਸਬੰਧਤ ਵਿਭਾਗ ਦੇ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਅਸੀਂ ਨਵੀਆਂ ਤਕਨੀਕਾਂ ਲੈ ਕੇ ਆ ਰਹੇ ਹਾਂ। ਇਸ ਵਿਚ ਰੇਤ ਖਨਨ ’ਤੇ ਡਰੋਨ ਜ਼ਰੀਏ ਨਜ਼ਰ ਰੱਖੀ ਜਾਵੇਗੀ ਅਤੇ ਰੇਤ ਦੀ ਹਰ ਖੱਡ ’ਤੇ ਬੋਰਡ ਲਗਾਏ ਜਾਣਗੇ ਕਿ ਇਹ ਕਾਨੂੰਨੀ ਸਾਈਟ ਹੈ। ਉਨ੍ਹਾਂ ਕਿਹਾ ਕਿ ਹਰ ਰੇਤ ਦੀ ਖੱਡ ’ਤੇ ਸੀਸੀ ਟੀਵੀ ਕੈਮਰੇ ਵੀ ਲਗਾਏ ਜਾਣਗੇ, ਜਿਸ ਦੀ ਨਿਗਰਾਨੀ ਸੈਂਟਰਲ ਕੰਟਰੋਲ ਰੂਮ ਰਾਹੀਂ ਕੀਤੀ ਜਾਵੇਗੀ। ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਅਗਲੇ 6 ਮਹੀਨਿਆਂ ਵਿਚ ਮਾਈਨਿੰਗ ਪਾਲਿਸੀ ਲਿਆ ਰਹੀ ਹੈ ਅਤੇ ਇਸ ਸਬੰਧੀ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਹਦਾਇਤ ਵੀ ਦਿੱਤੀ ਜਾ ਚੁੱਕੀ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …