7.6 C
Toronto
Monday, April 27, 2026
spot_img
Homeਹਫ਼ਤਾਵਾਰੀ ਫੇਰੀਵੇਰਕਾ ਤੇ ਜਾਖੜ ਵੀ ਆਹਮੋ-ਸਾਹਮਣੇ

ਵੇਰਕਾ ਤੇ ਜਾਖੜ ਵੀ ਆਹਮੋ-ਸਾਹਮਣੇ

ਪੰਜਾਬ ਕਾਂਗਰਸ ਦੇ ਆਗੂਆਂ ਵਿਚ ਤਕਰਾਰ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ। ਪਿਛਲੇ ਦਿਨੀਂ ਸੁਨੀਲ ਜਾਖੜ ਨੇ ਕਿਹਾ ਸੀ ਕਿ ਹਾਈਕਮਾਨ ਉਨ੍ਹਾਂ ਆਗੂਆਂ ਨੂੰ ਐਨਾ ਸਿਰ ‘ਤੇ ਨਾ ਬਿਠਾਏ ਜਿਹੜੇ ਪਾਰਟੀ ਦੇ ਰੁਤਬੇ ਨੂੰ ਢਾਹ ਲਗਾ ਰਹੇ ਹਨ। ਜਾਖੜ ਦੇ ਇਸ ਬਿਆਨ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ ਨੇ ਜਾਖੜ ਦੀ ਟਿੱਪਣੀ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਵੇਰਕਾ ਨੇ ਕਿਹਾ ਕਿ ਜਾਖੜ ਨੇ ਦਲਿਤ ਭਾਈਚਾਰੇ ਦੀ ਤੌਹੀਨ ਕੀਤੀ ਹੈ ਅਤੇ ਉਹ ਆਪਣੀ ਗਲਤੀ ਲਈ ਮੁਆਫੀ ਮੰਗਣ। ਵੇਰਕਾ ਨੇ ਇਥੋਂ ਤੱਕ ਵੀ ਕਹਿ ਦਿੱਤਾ ਕਿ ਜੇਕਰ ਜਾਖੜ ਨੇ ਮੁਆਫ਼ੀ ਨਾ ਮੰਗੀ ਤਾਂ ਉਹ ਪਾਰਟੀ ਹਾਈਕਮਾਂਡ ਨੂੰ ਜਾਖੜ ਖਿਲਾਫ ਕਾਰਵਾਈ ਕਰਨ ਲਈ ਕਹਿਣਗੇ। ਉਧਰ ਦੂਜੇ ਪਾਸੇ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਿਸੇ ਜਾਤੀ ਵਿਸ਼ੇਸ਼ ਲਈ ਇਹ ਟਿੱਪਣੀ ਨਹੀਂ ਕੀਤੀ ਸੀ ਬਲਕਿ ਇਹ ਟਿੱਪਣੀ ਦਿੱਲੀ ਦੇ ਉਨ੍ਹਾਂ ਆਗੂਆਂ ਬਾਰੇ ਸੀ, ਜਿਨ੍ਹਾਂ ਨੂੰ ਪਾਰਟੀ ਹਾਈਕਮਾਂਡ ਲੋੜ ਨਾਲੋਂ ਵੱਧ ਮਹੱਤਵ ਦੇ ਰਹੀ ਸੀ।

RELATED ARTICLES
POPULAR POSTS