ਪੰਜਾਬ ‘ਚ ਹੋ ਰਹੇ ਕਤਲਾਂ ‘ਤੇ ਬੋਲੇ ਚੰਨੀ, ਕਿਹਾ : ਸ਼ਾਇਦ ਇਹੀ ਬਦਲਾਅ ਹੋਵੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀਰਵਾਰ ਨੂੰ ਰਾਹੁਲ ਗਾਂਧੀ ਨੂੰ ਮਿਲਣ ਲਈ ਅਚਾਨਕ ਦਿੱਲੀ ਪਹੁੰਚੇ, ਜਿੱਥੇ ਉਨ੍ਹਾਂ ਦੀ ਮੁਲਾਕਾਤ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਹੋਈ। ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਹੋਈ ਪਾਰਟੀ ਦੀ ਹਾਰ ਤੋਂ ਬਾਅਦ ਚੰਨੀ ਦੀ ਰਾਹੁਲ ਗਾਂਧੀ ਨਾਲ ਇਹ ਪਹਿਲੀ ਮੁਲਾਕਾਤ ਹੈ।
ਸਿਆਸੀ ਹਲਕਿਆਂ ‘ਚ ਚਰਚਾ ਹੈ ਕਿ ਚੰਨੀ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਵੀ ਬਣਾਇਆ ਜਾ ਸਕਦਾ ਹੈ, ਜਦਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਅਹੁਦੇ ਦੀ ਦੌੜ ਵਿਚ ਸ਼ਾਮਲ ਨਹੀਂ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਅਹੁਦਾ ਚਾਹੀਦਾ ਹੈ। ਪ੍ਰੰਤੂ ਉਹ ਪਾਰਟੀ ਦੀ ਹਮੇਸ਼ਾ ਸੇਵਾ ਕਰਦੇ ਰਹਿਣਗੇ। ਚੰਨੀ ਨੇ ਆਮ ਆਦਮੀ ਪਾਰਟੀ ਨੂੰ ਜਿਤਾਉਣ ਵਾਲੇ ਲੋਕਾਂ ‘ਤੇ ਤੰਜ ਵੀ ਕਸਿਆ। ਜਦੋਂ ਉਨ੍ਹਾਂ ਤੋਂ ਪੰਜਾਬ ‘ਚ ਆਏ ਦਿਨ ਹੋ ਰਹੇ ਕਤਲਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਜਵਾਬ ਦਿੱਤਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਸਨ, ਸ਼ਾਇਦ ਪੰਜਾਬ ਦੇ ਲੋਕਾਂ ਵੱਲੋਂ ਲਿਆਂਦਾ ਗਿਆ ਇਹੀ ਬਦਲਾਅ ਹੋਵੇ।
ਉਨ੍ਹਾਂ ਨਾਲ ਹੀ ਪੰਜਾਬ ‘ਚ ਹੋ ਰਹੇ ਕਤਲਾਂ ‘ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਪਾਸੇ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …