ਕਈ ਤਰ੍ਹਾਂ ਦੀਆਂ ਕਿਆਸ ਅਰਾਈਆਂ ਹੋਈਆਂ ਸ਼ੁਰੂ
ਨਵੀਂ ਦਿੱਲੀ : ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਦਿੱਲੀ ਵਿਚ ਹੋਈ ਇਸ ਮੁਲਾਕਾਤ ਤੋਂ ਬਾਅਦ ਸਿਆਸੀ ਹਲਚਲ ਵੀ ਮਚ ਗਈ ਹੈ। ਇਸ ਮੁਲਾਕਾਤ ਤੋਂ ਬਾਅਦ ਹੁਣ ਕਈ ਤਰ੍ਹਾਂ ਦੀਆਂ ਕਿਆਸ ਅਰਾਈਆਂ ਵੀ ਸ਼ੁਰੂ ਹੋ ਗਈਆਂ ਹਨ। ਹਾਲਾਂਕਿ ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪੰਜਾਬ ਨਾਲ ਸਬੰਧਤ ਮੁੱਦਿਆਂ ਬਾਰੇ ਗੱਲਬਾਤ ਕੀਤੀ ਹੈ। ਧਿਆਨ ਰਹੇ ਕਿ ਰਵਨੀਤ ਬਿੱਟੂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੀ ਦੌੜ ਵਿਚ ਵੀ ਸ਼ਾਮਲ ਹਨ। ਰਵਨੀਤ ਬਿੱਟੂ ਨੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਹਾਰ ਤੋਂ ਬਾਅਦ ਜੰਮ ਕੇ ਭੜਾਸ ਵੀ ਕੱਢੀ ਸੀ ਅਤੇ ਉਨ੍ਹਾਂ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ‘ਤੇ ਸਿਆਸੀ ਨਿਸ਼ਾਨੇ ਵੀ ਸਾਧੇ ਸਨ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …