Breaking News
Home / ਭਾਰਤ / ਸਿੱਖ ਕੈਦੀ ਤੁਰੰਤ ਰਿਹਾਅ ਕੀਤੇ ਜਾਣ: ਹਰਸਿਮਰਤ ਬਾਦਲ

ਸਿੱਖ ਕੈਦੀ ਤੁਰੰਤ ਰਿਹਾਅ ਕੀਤੇ ਜਾਣ: ਹਰਸਿਮਰਤ ਬਾਦਲ

ਸੰਸਦ ਵਿਚ ਪ੍ਰਸ਼ਨ ਕਾਲ ਦੌਰਾਨ ਚੁੱਕਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮੰਗ ਕੀਤੀ ਕਿ ਸਜ਼ਾ ਪੂਰੀ ਕਰ ਚੁੱਕੇ ਹੋਣ ਦੇ ਬਾਵਜੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਲੋਕ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਇਹ ਮਾਮਲਾ ਚੁੱਕਿਆ ਕਿ 25 ਸਾਲਾਂ ਤੋਂ ਜੇਲ੍ਹਾਂ ‘ਚ ਬੰਦ ਸਿੱਖ ਕੈਦੀਆਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 2019 ਵਿੱਚ ਐੱਨਡੀਏ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਅੱਠ ਸਿੱਖ ਕੈਦੀਆਂ ਲਈ ਸਜ਼ਾ ਮੁਆਫ਼ੀ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਮਾਰਚ 2014 ਵਿਚ ਉਮਰ ਕੈਦ ਵਿੱਚ ਬਦਲ ਦਿੱਤੀ ਗਈ ਸੀ ਪਰ ਦਿੱਲੀ ਸਰਕਾਰ ਪ੍ਰੋ. ਭੁੱਲਰ ਨੂੰ ਰਿਹਾਅ ਨਹੀਂ ਕਰ ਰਹੀ।

 

Check Also

ਸੁਪਰੀਮ ਕੋਰਟ ਦੇ 75 ਸਾਲ ਪੂਰੇ ਹੋਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਕਾ ਅਤੇ ਮੋਹਰ ਕੀਤੀ ਜਾਰੀ

ਕਿਹਾ : ਭਾਰਤੀਆਂ ਨੇ ਹਮੇਸ਼ਾ ਨਿਆਂਪਾਲਿਕਾ ਅਤੇ ਸੁਪਰੀਮ ਕੋਰਟ ’ਤੇ ਭਰੋਸਾ ਕੀਤਾ ਹੈ ਨਵੀਂ ਦਿੱਲੀ/ਬਿਊਰੋ …