ਪੀਐੱਮਐੱਲਏ ਤਹਿਤ ਸ਼ਿਵ ਸੈਨਾ ਤੇ ‘ਆਪ’ ਆਗੂ ਖਿਲਾਫ ਕੀਤੀ ਕਾਰਵਾਈ
ਨਵੀਂ ਦਿੱਲੀ/ਬਿਊਰੋ ਨਿਊਜ਼ : ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਾਲੇ ਧਨ ਨੂੰ ਸਫੈਦ ਕਰਨ ਤੋਂ ਰੋਕਣ ਸਬੰਧੀ ਕਾਨੂੰਨ (ਪੀਐੱਮਐੱਲਏ) ਤਹਿਤ ਕਾਰਵਾਈ ਕਰਦਿਆਂ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੈ ਰਾਊਤ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਦਿੱਲੀ ਦੀ ‘ਆਪ’ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ।
ਜਾਣਕਾਰੀ ਅਨੁਸਾਰ ਈਡੀ ਨੇ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੈ ਰਾਊਤ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸਬੰਧਤ ਅਲੀਬਾਗ ‘ਚ ਅੱਠ ਪਲਾਟ ਤੇ ਮੁੰਬਈ ਦੇ ਦਾਦਰ ਵਿੱਚ ਇੱਕ ਫਲੈਟ ਜ਼ਬਤ ਕੀਤਾ ਹੈ।
ਈਡੀ ਨੇ ਦੱਸਿਆ ਕਿ ਉਨ੍ਹਾਂ ਪੀਐੱਮਐੱਲਏ ਤਹਿਤ ਪਲਾਟਾਂ ਤੇ ਫਲੈਟ ਦੀ ਖਰੀਦ/ਵਿਕਰੀ ‘ਤੇ ਰੋਕ ਲਈ ਆਰਜ਼ੀ ਕੁਰਕੀ ਦਾ ਹੁਕਮ ਜਾਰੀ ਕੀਤਾ ਹੈ। ਇਹ ਕੁਰਕੀ ਮੁੰਬਈ ‘ਚ ਇੱਕ ‘ਚਾਲ’ ਦੇ ਪੁਨਰ ਵਿਕਾਸ ਨਾਲ ਜੁੜੇ 1,034 ਕਰੋੜ ਰੁਪਏ ਦੇ ਕਥਿਤ ਜ਼ਮੀਨ ਘੁਟਾਲੇ ਨਾਲ ਜੁੜੀ ਜਾਂਚ ਨਾਲ ਸਬੰਧਤ ਹੈ।
ਈਡੀ ਨੇ ਇਸ ਮਾਮਲੇ ‘ਚ ਮਹਾਰਾਸ਼ਟਰ ਦੇ ਕਾਰੋਬਾਰੀ ਪ੍ਰਵੀਨ ਰਾਊਤ ਨੂੰ ਫਰਵਰੀ ‘ਚ ਗ੍ਰਿਫ਼ਤਾਰ ਕਰਕੇ ਬਾਅਦ ਵਿੱਚ ਦੋਸ਼ ਪੱਤਰ ਵੀ ਦਾਖਲ ਕੀਤਾ ਸੀ। ਏਜੰਸੀ ਨੇ ਪਿਛਲੇ ਸਾਲ ਸੰਜੈ ਰਾਊਤ ਦੀ ਪਤਨੀ ਵਰਸ਼ਾ ਰਾਊਤ ਤੋਂ ਪੀਐੱਮਸੀ ਬੈਂਕ ਧੋਖਾਧੜੀ ਮਾਮਲੇ ਨਾਲ ਸਬੰਧਤ ਇੱਕ ਹੋਰ ਕੇਸ ਅਤੇ ਪ੍ਰਵੀਨ ਰਾਊਤ ਦੀ ਪਤਨੀ ਮਾਧੁਰੀ ਨਾਲ ਉਨ੍ਹਾਂ ਦੇ ਕਥਿਤ ਸਬੰਧਾਂ ਬਾਰੇ ਪੁੱਛ ਪੜਤਾਲ ਵੀ ਕੀਤੀ ਸੀ।
ਇਸੇ ਦੌਰਾਨ ਈਡੀ ਨੇ ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਸਿਹਤ, ਬਿਜਲੀ, ਸ਼ਹਿਰੀ ਵਿਕਾਸ ਤੇ ਸਨਅਤ ਮੰਤਰੀ ਸਤੇਂਦਰ ਜੈਨ ਦੇ ਪਰਿਵਾਰ ਨਾਲ ਜੁੜੀਆਂ 4.81 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …