11.3 C
Toronto
Monday, May 4, 2026
spot_img
Homeਕੈਨੇਡਾਖਾਲਸਾ ਸਾਜਨਾ ਦਿਹਾੜੇ ਅਤੇ ਕੈਨੇਡਾ ਦੇ ਸ਼ਹੀਦ ਗਦਰੀ ਯੋਧੇ ਸ਼ਹੀਦ ਭਾਈ ਮੇਵਾ...

ਖਾਲਸਾ ਸਾਜਨਾ ਦਿਹਾੜੇ ਅਤੇ ਕੈਨੇਡਾ ਦੇ ਸ਼ਹੀਦ ਗਦਰੀ ਯੋਧੇ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਨੂੰ ਸਮਰਪਿਤ ਕਵੀ ਦਰਬਾਰ ਸਰੀ ਵਿਖੇ 9 ਅਪ੍ਰੈਲ ਨੂੰ

ਸਰੀ -ਡੈਲਟਾ/ਡਾ. ਗੁਰਵਿੰਦਰ ਸਿੰਘ : ਸਿੱਖ ਵਿਰਾਸਤੀ ਮਹੀਨੇ ਅਤੇ ਖ਼ਾਲਸਾ ਸਾਜਨਾ ਦਿਹਾੜੇ ‘ਤੇ ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ -ਡੈਲਟਾ ਵੱਲੋਂ ਉਪਰਾਲਾ ਕੀਤਾ ਗਿਆ ਹੈ ਕਿ ਖ਼ਾਲਸਾ ਸਾਜਨਾ ਦਿਹਾੜੇ ਅਤੇ ਕੈਨੇਡਾ ਦੇ ਸ਼ਹੀਦ ਗਦਰੀ ਯੋਧੇ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਅਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ, ਵਿਸ਼ੇਸ਼ ਕਵੀ ਦਰਬਾਰ 9 ਅਪ੍ਰੈਲ ਦਿਨ ਸ਼ਨਿੱਚਰਵਾਰ, ਸਵੇਰੇ ਦਸ ਵਜੇ ਤੋਂ ਸ਼ਾਮ ਦੇ ਦੀਵਾਨਾਂ ਤਕ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਬਵੰਜਾ ਕਵੀਆਂ ਦੀ ਇਤਿਹਾਸਕ ਪਰੰਪਰਾ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ, ਕਵੀ ਵਡਮੁੱਲੀਆਂ ਕਵਿਤਾਵਾਂ ਸ਼ਾਮਲ ਕਰ ਸਕਦੇ ਹਨ। ਇਹ ਉਪਰਾਲਾ ਸਾਡੀ ਵਿਰਾਸਤ ਅਤੇ ਸ਼ਾਨਾਮੱਤੇ ਇਤਿਹਾਸ ਨੂੰ ਉਜਾਗਰ ਕਰਨ ਲਈ ਕੀਤਾ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਹਾਰਦਿਕ ਧੰਨਵਾਦ, ਇਸ ਕਵੀ ਦਰਬਾਰ ਵਿੱਚ ਸ਼ਾਮਲ ਹੋਣ ਲਈ ਆਪਣੇ ਨਾਂ ਲਿਖਵਾਏ ਜਾ ਸਕਦੇ ਹਨ।

 

RELATED ARTICLES
POPULAR POSTS