24 ਅਕਤੂਬਰ ਤੱਕ ਵਧੀ ਪੈਰੋਲ
ਨਵੀਂ ਦਿੱਲੀ/ਬਿਊਰੋ ਨਿਊਜ਼
ਇਕ ਵਾਰ ਫਿਰ ਸਹਾਰਾ ਗਰੁੱਪ ਦੇ ਮੁਖੀ ਸੁਬਰਤ ਰਾਏ ਜੇਲ੍ਹ ਜਾਣ ਤੋਂ ਬਚ ਗਏ ਹਨ। ਸੁਪਰੀਮ ਕੋਰਟ ਨੇ ਸੁਬਰਤ ਰਾਏ ਨੂੰ ਇਕ ਵਾਰ ਫਿਰ ਤੋਂ ਰਾਹਤ ਦਿੰਦੇ ਹੋਏ, ਉਹਨਾਂ ਦੀ ਪੈਰੋਲ ਨੂੰ 24 ਅਕਤੂਬਰ ਤੱਕ ਵਧਾ ਦਿੱਤਾ ਹੈ। ਇਸ ਦੇ ਲਈ ਅਦਾਲਤ ਨੇ ਸੇਬੀ ਕੋਲ 200 ਕਰੋੜ ਰੁਪਏ ਜਮ੍ਹਾਂ ਕਰਵਾਉਣ ਨੂੰ ਕਿਹਾ ਹੈ। ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਸਹਾਰਾ ਨੂੰ ਨਿਵੇਸ਼ਕਾਂ ਦਾ ਬਕਾਇਆ 12 ਹਜ਼ਾਰ ਕਰੋੜ ਰੁਪਏ ਚੁਕਾਉਣ ਦਾ ਰੋਡ ਮੈਪ ਵੀ ਮੰਗਿਆ ਹੈ।
Check Also
‘ਡੰਕੀ ਰੂਟ’ ਮਾਮਲੇ ਵਿਚ ਈਡੀ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਿਰਿਓਂ ਜਾਂਚ ਸ਼ੁਰੂ
ਈਡੀ ਨੇ ਪਹਿਲਾਂ ਵੀ ਦੋ ਦਿਨ ਕੀਤੀ ਸੀ ਜਾਂਚ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ …