Breaking News
Home / ਪੰਜਾਬ / ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਨ ਕਰਨ ਲਈ ਪੰਜਾਬ ਸਰਕਾਰ ਤਿਆਰ

ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਨ ਕਰਨ ਲਈ ਪੰਜਾਬ ਸਰਕਾਰ ਤਿਆਰ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਨੂੰ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦਾ ਪ੍ਰਸਾਰਨ ਪੂਰੀ ਦੁਨੀਆ ਤੱਕ ਪਹੁੰਚਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਬਸਾਂਝੀ ਗੁਰਬਾਣੀ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਦਾ ਪੂਰੀ ਦੁਨੀਆ ਦੀ ਸੰਗਤ ਤੱਕ ਪ੍ਰਚਾਰ ਅਤੇ ਪ੍ਰਸਾਰਨ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਅਤੇ ਧਰਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਸਰਕਾਰ ਨੂੰ ਜੋ ਵੀ ਸੇਵਾ ਲਗਾਵੇਗੀ, ਉਸ ਨੂੰ ਖਿੜੇ ਮੱਥੇ ਪ੍ਰਵਾਨ ਕਰਾਂਗੇ। ਮੁੱਖ ਮੰਤਰੀ ਨੇ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਕਿ ਗੁਰਬਾਣੀ ਪ੍ਰਸਾਰਨ ਲਈ ਆਧੁਨਿਕ ਬੁਨਿਆਦੀ ਢਾਂਚੇ ਨਾਲ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੂੰ ਲੈਸ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯੂ ਟਿਊਬ, ਮੋਬਾਈਲ ਐਪ, ਧਾਰਮਿਕ ਚੈਨਲ ਅਤੇ ਹੋਰ ਚਾਹਵਾਨ ਚੈਨਲ ਵੀ ਗੁਰਬਾਣੀ ਦਾ ਪ੍ਰਸਾਰਨ ਕਰਨ ਤਾਂ ਜੋ ਪੁਰੀ ਦੁਨੀਆ ਤੱਕ ਗੁਰਬਾਣੀ ਪਹੁੰਚੇ। ਉਧਰ ਦੂਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਨਾਲ ਕਰੇ।

 

 

Check Also

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ ’ਚ ਹੋਈ ਵਾਪਸੀ

ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਸੁੱਚਾ ਸਿੰਘ …