Breaking News
Home / ਭਾਰਤ / 18 ਸਾਲ ਤੋਂ ਵੱਧ ਉਮਰ ਵਾਲੇ ਲਗਵਾ ਸਕਣਗੇ ਬੂਸਟਰ ਡੋਜ਼

18 ਸਾਲ ਤੋਂ ਵੱਧ ਉਮਰ ਵਾਲੇ ਲਗਵਾ ਸਕਣਗੇ ਬੂਸਟਰ ਡੋਜ਼

ਭਾਰਤ ’ਚ 10 ਅਪ੍ਰੈਲ ਤੋਂ ਬੂਸਟਰ ਡੋਜ਼ ਲੱਗਣੀ ਹੋਵੇਗੀ ਸ਼ੁਰੂ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਸਰਕਾਰ ਨੇ ਕਰੋਨਾ ਰੋਕੂ ਟੀਕਾਕਰਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਹੁਣ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਕਰੋਨਾ ਵੈਕਸੀਨ ਦੀ ਸਾਵਧਾਨੀ ਡੋਜ਼ ਦਿੱਤੀ ਜਾਵੇਗੀ। ਸਿਹਤ ਮੰਤਰਾਲੇ ਨੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੀ ਉਮਰ 18 ਸਾਲ ਤੋਂ ਵੱਧ ਹੈ ਅਤੇ ਉਹ ਦੂਜੀ ਖੁਰਾਕ ਲੈਣ ਦੇ 9 ਮਹੀਨੇ ਪੂਰੇ ਕਰ ਚੁੱਕੇ ਹਨ, ਹੁਣ ਉਹ ਨਿੱਜੀ ਟੀਕਾਕਰਨ ਕੇਂਦਰਾਂ ’ਤੇ ਸਾਵਧਾਨੀ ਦੀ ਖ਼ੁਰਾਕ ਲਈ ਯੋਗ ਹੋਣਗੇ। ਇਹ ਬੂਸਟਰ ਡੋਜ਼ ਆਉਂਦੀ 10 ਅਪ੍ਰੈਲ ਤੋਂ ਲੱਗਣੀ ਸ਼ੁਰੂ ਹੋ ਜਾਵੇਗੀ। ਜ਼ਿਕਰਯੋਗ ਹੈ ਕਿ ਹੈਲਥ ਵਰਕਰਾਂ, ਫਰੰਟ ਲਾਈਨ ਵਰਕਰਾਂ ਅਤੇ 60 ਸਾਲ ਤੋਂ ਉਪਰ ਉਮਰ ਵਾਲੇ ਵਿਅਕਤੀਆਂ ਲਈ ਇਹ ਸਾਵਧਾਨੀ ਖੁਰਾਕ ਫਰੀ ਵੈਕਸੀਨੇਸ਼ਨ ਪ੍ਰੋਗਰਾਮ ਜ਼ਰੀਏ ਦਿੱਤੀ ਜਾਵੇਗੀ। ਦੱਸਣਾ ਬਣਦਾ ਹੈ ਕਿ 2019 ਵਿਚ ਆਏ ਕਰੋਨਾ ਵਾਇਰਸ ਨੇ ਪੂਰੀ ਦੁਨੀਆ ਨੂੰ ਪ੍ਰਭਾਵਿਤ ਕੀਤਾ ਸੀ ਅਤੇ ਇਸ ਦੌਰਾਨ ਲੌਕ ਡਾਊਨ ਵੀ ਲੱਗੇ ਅਤੇ ਕਈਆਂ ਦੇ ਰੁਜ਼ਗਾਰ ਵੀ ਖੁੱਸ ਗਏ ਸਨ। ਇਸ ਮਹਾਂਮਾਰੀ ਤੋਂ ਬਚਣ ਲਈ ਸਰਕਾਰਾਂ ਹੁਣ ਚੌਕਸ ਹਨ ਅਤੇ ਸਮੇਂ-ਸਮੇਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ।

Check Also

ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …