ਕਿਹਾ : ਨਾਜਾਇਜ਼ ਮਾਈਨਿੰਗ ਅੱਜ ਵੀ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਮਾਈਨਿੰਗ ਮਾਮਲੇ ’ਤੇ ਭਗਵੰਤ ਮਾਨ ਸਰਕਾਰ ’ਤੇ ਸਿਆਸੀ ਨਿਸ਼ਾਨਾ ਸਾਧਿਆ ਗਿਆ। ਚੰਡੀਗੜ੍ਹ ’ਚ ਖਹਿਰਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਣਾ ਚਾਹੀਦਾ ਹੈ ਕਿ ਮਾਈਨਿੰਗ ਦੇ 20 ਹਜ਼ਾਰ ਕਰੋੜ ਰੁਪਏ ਕਿੱਥੇ ਹਨ? ਖਹਿਰਾ ਨੇ ਆਰੋਪ ਲਗਾਇਆ ਕਿ ਗੈਰ-ਕਾਨੂੰਨੀ ਮਾਈਨਿੰਗ ਅਜੇ ਵੀ ਲਗਾਤਾਰ ਚੱਲ ਰਹੀ ਹੈ। ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਨਾਜਾਇਜ਼ ਮਾਈਨਿੰਗ ਮਾਮਲੇ ਵਿਚ ਪਰਦਾਫਾਸ਼ ਕਰਨਾ ਚਾਹੀਦਾ ਹੈ। ਇਸ ਦੌਰਾਨ ਖਹਿਰਾ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਗੈਰ-ਕਾਨੂੰਨੀ ਮਾਈਨਿੰਗ ਦੇ ਮਸਲੇ ’ਤੇ ਵਾਈਟ ਪੇਪਰ ਲੈ ਕੇ ਆਉਣ ਦੀ ਵੀ ਮੰਗ ਕੀਤੀ ਹੈ। ਖਹਿਰਾ ਨੇ ਕਿਹਾ ਕਿ ਨਾਜਾਇਜ਼ ਮਾਈਨਿੰਗ ਅੱਜ ਵੀ ਜਾਰੀ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …