-16 C
Toronto
Saturday, January 24, 2026
spot_img
Homeਪੰਜਾਬਪੰਜਾਬ ਸਰਕਾਰ ਨੂੰ ਜਥੇਦਾਰ ਦੀ ਕੋਰੀ ਨਾਂਹ

ਪੰਜਾਬ ਸਰਕਾਰ ਨੂੰ ਜਥੇਦਾਰ ਦੀ ਕੋਰੀ ਨਾਂਹ

ਗਿਆਨੀ ਹਰਪ੍ਰੀਤ ਸਿੰਘ ਵਲੋਂ ਸ਼੍ਰੋਮਣੀ ਕਮੇਟੀ ਨੂੰ ਗੁਰਬਾਣੀ ਕੀਰਤਨ ਪ੍ਰਸਾਰਨ ਲਈ ਆਪਣੇ ਚੈਨਲ ਅਰੰਭ ਕਰਨ ਦੀ ਲਿਖਤੀ ਹਦਾਇਤ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਲਿਖਤੀ ਤੌਰ ’ਤੇ ਹਦਾਇਤ ਕੀਤੀ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਕੀਰਤਨ ਦੇ ਪ੍ਰਸਾਰਨ ਲਈ ਆਪਣਾ ਚੈਨਲ ਤਿਆਰ ਕਰੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਆਪਣੇ ਚੈਨਲ ਦੀ ਕਾਰਵਾਈ ਸਿਰੇ ਨਹੀਂ ਚੜ੍ਹਦੀ ਉਦੋਂ ਤੱਕ ਸ਼੍ਰੋਮਣੀ ਕਮੇਟੀ ਦਾ ਆਈ.ਟੀ. ਵਿੰਗ ਆਪਣੇ ਯੂ-ਟਿਊਬ ਚੈਨਲ ਜ਼ਰੀਏ ਸ੍ਰੀ ਹਰਿਮੰਦਰ ਸਾਹਿਬ ਤੋਂ ਸੰਗਤਾਂ ਵਾਸਤੇ ਗੁਰਬਾਣੀ ਪ੍ਰਸਾਰਨ ਦਾ ਕਾਰਜ ਆਰੰਭ ਕਰੇ। ਜ਼ਿਕਰਯੋਗ ਹੈ ਕਿ ਲੰਘੇ ਕੱੱਲ੍ਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਨ ਪੂਰੀ ਦੁਨੀਆ ਤੱਕ ਪਹੁੰਚਾਉਣ ਲਈ ਸ਼ੋ੍ਰਮਣੀ ਕਮੇਟੀ ਨੂੰ ਪੇਸ਼ਕਸ਼ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਸੀ ਕਿ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਸਰਕਾਰ ਨੂੰ ਜੋ ਵੀ ਸੇਵਾ ਲਗਾਵੇਗੀ, ਉਸ ਨੂੰ ਖਿੜੇ ਮੱਥੇ ਪ੍ਰਵਾਨ ਕਰਾਂਗੇ। ਇਸੇ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹਨ, ਪਰ ਖਾਲਸਾ ਪੰਥ ਦੀਆਂ ਸੰਸਥਾਵਾਂ ਤੇ ਖ਼ਾਲਸਾ ਪੰਥ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਸੁਹਿਰਦ ਹੈ ਤਾਂ ਉਹ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚੈਨਲ ਦੀ ਮਨਜ਼ੂਰੀ ਲੈ ਕੇ ਦੇਣ ਤਾਂ ਕਿ ਸ਼੍ਰੋਮਣੀ ਕਮੇਟੀ ਆਪਣੇ ਚੈਨਲ ਤੋਂ ਪ੍ਰਸਾਰਨ ਆਰੰਭ ਕਰ ਸਕੇ। ਇਸ ਤੋਂ ਪਹਿਲਾਂ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਕਿਹਾ ਸੀ ਕਿ ਪੰਜਾਬ ਸਰਕਾਰ ਧਾਰਮਿਕ ਮਾਮਲਿਆਂ ਵਿਚ ਦਖਲ ਨਾ ਦੇਵੇ।

 

RELATED ARTICLES
POPULAR POSTS