Breaking News
Home / ਦੁਨੀਆ / ਸ਼ਾਹਬਾਜ਼ ਸ਼ਰੀਫ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਬਣੇ

ਸ਼ਾਹਬਾਜ਼ ਸ਼ਰੀਫ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਬਣੇ

ਇਮਰਾਨ ਸਮੇਤ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਸਾਰੇ ਮੈਂਬਰਾਂ ਨੇ ਕੌਮੀ ਅਸੈਂਬਲੀ ’ਚੋਂ ਅਸਤੀਫ਼ੇ ਦਿੱਤੇ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਦੇ ਆਗੂ ਸ਼ਾਹਬਾਜ਼ ਸ਼ਰੀਫ਼ ਨਿਰਵਿਰੋਧ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਚੁਣੇ ਗਏ ਹਨ। ਉਹ ਇਮਰਾਨ ਖ਼ਾਨ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਸ਼ਨਿੱਚਰਵਾਰ ਨੂੰ ਬੇਭਰੋਸਗੀ ਮਤੇ ’ਤੇ ਵੋਟਿੰਗ ਜ਼ਰੀਏ ਗੱਦੀਓਂ ਲਾਹ ਦਿੱਤਾ ਗਿਆ ਸੀ। ਇਸ ਦੌਰਾਨ ਪਹਿਲਾਂ ਕੀਤੇ ਐਲਾਨ ਮੁਤਾਬਕ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਸੰਸਦ ਮੈਂਬਰਾਂ ਨੇ ਕੌਮੀ ਅਸੈਂਬਲੀ ’ਚ ਵੋਟਿੰਗ ਦਾ ਅਮਲ ਸ਼ੁਰੂ ਹੋਣ ਤੋਂ ਪਹਿਲਾਂ ਆਪਣੇ ਅਸਤੀਫ਼ੇ ਸੌਂਪ ਦਿੱਤੇ। ਇਮਰਾਨ ਖ਼ਾਨ ਨੇ ਕੌਮੀ ਅਸੈਂਬਲੀ ਦੇ ਮੈਂਬਰ ਵਜੋਂ ਅਸਤੀਫ਼ਾ ਦਿੰਦਿਆਂ ਕਿਹਾ ਕਿ ਉਹ ਅਸੈਂਬਲੀ ਵਿੱਚ ‘ਚੋਰਾਂ’ ਨਾਲ ਨਹੀਂ ਬੈਠਣਗੇ। ਉਨ੍ਹਾਂ ਦੀ ਪਾਰਟੀ ਪੀਟੀਆਈ ਨੇ ਵੋਟਿੰਗ ਦਾ ਬਾਈਕਾਟ ਕਰਦਿਆਂ ਅਸੈਂਬਲੀ ’ਚੋਂ ਵਾਕਆਊਟ ਕੀਤਾ। ਜ਼ਿਕਰਯੋਗ ਹੈ ਕਿ ਸ਼ਾਹਬਾਜ਼ ਸ਼ਰੀਫ ਦਾ ਸਬੰਧ ਅੰਮਿ੍ਰਤਸਰ ਜ਼ਿਲ੍ਹੇ ਦੇ ਪਿੰਡ ਜਾਤੀ ਉਮਰਾ ਨਾਲ ਵੀ ਹੈ।

 

Check Also

ਟਰੰਪ ਨੇ ਹਾਵਰਡ ਯੂਨੀਵਰਸਿਟੀ ਦੀ 18 ਹਜ਼ਾਰ ਕਰੋੜ ਦੀ ਫੰਡਿੰਗ ਰੋਕੀ

ਹਾਵਰਡ ਨੇ ਇਸ ਨੂੰ ਗੈਰਕਾਨੂੰਨੀ ਅਤੇ ਅਸੰਵਿਧਾਨਕ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ …