ਪਠਾਨਕੋਟ/ਬਿਊਰੋ ਨਿਊਜ਼
ਪਠਾਨਕੋਟ ਵਿਚ ਸ਼ੱਕੀ ਵਿਅਕਤੀ ਵੇਖੇ ਜਾਣ ਤੋਂ ਬਾਅਦ ਪੁਲਿਸ ਵਲੋਂ ਲਗਾਤਾਰ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਲੰਘੇ ਕੱਲ੍ਹ ਪਠਾਨਕੋਟ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪੰਜਾਬ-ਹਿਮਾਚਲ ਸੀਮਾ ‘ਤੇ ਚੱਕੀ ਦਰਿਆ ਨੇੜੇ ਕੁਝ ਸ਼ੱਕੀ ਵਿਅਕਤੀ ਵੇਖੇ ਗਏ ਹਨ। ਇਸ ਦੇ ਚੱਲਦੇ ਪੁਲਿਸ ਵੱਲੋਂ ਪੰਜ ਘੰਟੇ ਸਰਚ ਆਪਰੇਸ਼ਨ ਚਲਾਇਆ ਗਿਆ ਸੀ ਜਿਸ ਵਿੱਚ ਪੁਲਿਸ ਨੂੰ ਸੈਨਾ ਦੀ ਵਰਦੀ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਹੋਰ ਵੀ ਜ਼ਿਆਦਾ ਅਲਰਟ ਹੋ ਗਈ ਸੀ ਤੇ ਪੁਲਿਸ ਸਮੇਤ ਏਅਰਫੋਰਸ ਤੇ ਫੌਜ ਨੂੰ ਵੀ ਅਲਰਟ ਕਰ ਦਿੱਤਾ ਗਿਆ ਸੀ। ਅੱਜ ਸਵੇਰੇ ਫਿਰ ਪੰਜਾਬ ਪੁਲਿਸ ਨੇ ਹਿਮਾਚਲ ਪੁਲਿਸ ਨਾਲ ਮਿਲ ਕੇ ਪਠਾਨਕੋਟ ਦੇ ਨਾਲ ਲਗਦੇ ਹਿਮਾਚਲ ਦੇ ਪਹਾੜਾਂ ਵਿੱਚ ਸਰਚ ਆਪਰੇਸ਼ਨ ਕੀਤਾ। ਇਸ ਸਬੰਧੀઠਜਾਣਕਾਰੀ ਦਿੰਦੇ ਹੋਏ ਪਠਾਨਕੋਟ ਦੇ ਐਸ.ਐਸ.ਪੀ. ਨੇ ਦੱਸਿਆ ਕਿ ਉਨ੍ਹਾਂ ਨੂੰ ਚਾਰ ਸ਼ੱਕੀ ਵਿਅਕਤੀਆਂ ਦੇ ਹੋਣ ਦੀ ਜਾਣਕਾਰੀ ਮਿਲੀ ਸੀ ਪਰ ਹਾਲੇ ਤੱਕ ਚਲਾਏ ਗਏ ਸਰਚ ਆਪਰੇਸ਼ਨ ਵਿੱਚ ਸੈਨਾ ਦੀ ਵਰਦੀ ਤੋਂ ਸਿਵਾ ਹੋ ਕੁਝ ਖਾਸ ਨਹੀਂ ਮਿਲਿਆ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …