14.7 C
Toronto
Tuesday, April 28, 2026
spot_img
Homeਪੰਜਾਬਸੁਨੀਲ ਜਾਖੜ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸੁਨੀਲ ਜਾਖੜ ਨੂੰ ਕਾਰਨ ਦੱਸੋ ਨੋਟਿਸ ਜਾਰੀ

ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਇਕ ਹਫਤੇ ’ਚ ਮੰਗਿਆ ਜਵਾਬ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਹਾਈਕਮਾਨ ਨੇ ਅਨੁਸ਼ਾਸ਼ਨਹੀਣਤਾ ’ਤੇ ਸਖਤ ਰੁਖ ਅਖਤਿਆਰ ਕਰਦਿਆਂ ਸੁਨੀਲ ਜਾਖੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਖਿਲਾਫ ਦਰਜ ਸ਼ਿਕਾਇਤਾਂ ’ਤੇ ਅੱਜ ਸੋਮਵਾਰ ਨੂੰ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਸੁਣਵਾਈ ਤੋਂ ਬਾਅਦ ਇਹ ਕਾਰਵਾਈ ਕੀਤੀ ਹੈ। ਜਾਖੜ ਕੋਲੋਂ ਇਕ ਹਫਤੇ ਦੇ ਅੰਦਰ ਅੰਦਰ ਜਵਾਬ ਵੀ ਮੰਗਿਆ ਗਿਆ ਹੈ। ਜਾਖੜ ਦੇ ਜਵਾਬ ਤੋਂ ਬਾਅਦ ਹੀ ਹਾਈਕਮਾਨ ਉਨ੍ਹਾਂ ਖਿਲਾਫ ਕਾਰਵਾਈ ਕਰਨ ਦਾ ਫੈਸਲਾ ਲਵੇਗੀ। ਜ਼ਿਕਰਯੋਗ ਹੈ ਕਿ ਸੁਨੀਲ ਜਾਖੜ ’ਤੇ ਆਰੋਪ ਹੈ ਕਿ ਉਨ੍ਹਾਂ ਦਲਿਤ ਭਾਈਚਾਰੇ ਖਿਲਾਫ ਹਲਕੀ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ। ਇਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਦੀ ਸ਼ਿਕਾਇਤ ਨੂੰ ਹਾਈਕਮਾਨ ਨੇ ਗੰਭੀਰਤਾ ਨਾਲ ਲਿਆ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਭਰ ’ਚ ਦਲਿਤ ਭਾਈਚਾਰੇ ਦੇ ਵਿਅਕਤੀਆਂ ਵਲੋਂ ਜਾਖੜ ਖਿਲਾਫ ਰੋਸ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ।

 

RELATED ARTICLES
POPULAR POSTS