ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਜਲਦਬਾਜ਼ੀ ਨਾ ਕਰੀਏ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਪੰਜਾਬੀਆਂ ਤੋਂ ਸਮਾਂ ਮੰਗਿਆ ਹੈ। ਆਮ ਆਦਮੀ ਪਾਰਟੀ ਦੇ ਟਵਿੱਟਰ ਪੇਜ ’ਤੇ ਪੋਸਟ ਪਾ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ- ਪੰਜਾਬੀਓ ਥੋੜ੍ਹਾ ਸਮਾਂ ਦਿਓ ਥੋੜ੍ਹਾ ਸਬਰ ਕਰੋ। ਕੋਈ ਵੀ ਅਜਿਹੀ ਚੀਜ਼ ਨਹੀਂ ਜੋ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿਚ ਜਲਦਬਾਜ਼ੀ ਨਾ ਕਰੀਏ। ਥੋੜ੍ਹਾ ਸਮਾਂ ਤਾਂ ਲੱਗੇਗਾ। ਸਭ ਦੇ ਮਸਲੇ ਹੱਲ ਹੋਣਗੇ। ਕੋਈ ਵੀ ਵਿਅਕਤੀ ਅਜਿਹਾ ਨਹੀਂ ਹੋਵੇਗਾ ਜਿਸ ਦੀ ਸੁਣਵਾਈ ਨਹੀਂ ਹੋਵੇਗੀ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਜਨਤਾ ਨਾਲ ਕਈ ਵਾਅਦੇ ਕੀਤੇ ਹਨ। ਪਰ ਵਿਰੋਧੀ ਧਿਰਾਂ ਲਗਾਤਾਰ ਸਵਾਲ ਉਠਾ ਰਹੀਆਂ ਹਨ ਕਿ ਆਮ ਆਦਮੀ ਪਾਰਟੀ ਵਾਅਦਿਆਂ ਤੋਂ ਭੱਜ ਰਹੀ ਹੈ। ਦਰਅਸਲ ਪਿਛਲੇ ਕੁਝ ਦਿਨਾਂ ਤੋਂ ਨੌਕਰੀਆਂ ਤੇ ਬਿਜਲੀ ਮੁਆਫ਼ੀ ਸਣੇ ਕਈ ਮੁੱਦਿਆਂ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਆਲੋਚਨਾ ਹੋ ਰਹੀ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਕੇ ਪੰਜਾਬੀਆਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ।
Check Also
ਫਿਰੋਜ਼ਪੁਰ ’ਚ ਕਰੋਨਾ ਦਾ ਪਹਿਲਾ ਕੇਸ ਆਇਆ ਸਾਹਮਣੇ
ਸਿਹਤ ਵਿਭਾਗ ਨੇ ਅੰਬਾਲਾ ਨਾਲ ਸਬੰਧਤ ਨੌਜਵਾਨ ਨੂੰ ਕੀਤਾ ਇਕਾਂਤਵਾਸ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਵਿੱਚ ਅੱਜ …