ਕਿਹਾ : ਮੁੱਖ ਮੰਤਰੀ ਨਾ ਬਣ ਸਕਣ ਕਰਕੇ ਸੁਨੀਲ ਜਾਖੜ ਬੁਖਲਾਏ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸੀ ਆਗੂ ਸੁਨੀਲ ਜਾਖੜ ਨੂੰ ਮਾਨਸਿਕ ਤੌਰ ’ਤੇ ਪਰੇਸ਼ਾਨ ਦੱਸਿਆ ਹੈ। ਸੁਖਬੀਰ ਬਾਦਲ ਅੱਜ ਸੋਮਵਾਰ ਨੂੰ ਅੰਮਿ੍ਰਤਸਰ ਵਿਖੇ ਸਾਬਕਾ ਮੰਤਰੀ ਅਨਿਲ ਜੋਸ਼ੀ ਦੇ ਦਫਤਰ ਵਿਚ ਪਹੁੰਚੇ ਸਨ। ਉਥੇ ਉਨ੍ਹਾਂ ਨੇ ਅਕਾਲੀ ਦਲ ਦੇ ਆਗੂਆਂ ਨਾਲ ਮੀਟਿੰਗ ਵੀ ਕੀਤੀ। ਇਸ ਮੌਕੇ ਸੁਖਬੀਰ ਬਾਦਲ ਨੇ ਕਾਂਗਰਸੀ ਆਗੂ ਸੁਨੀਲ ਜਾਖੜ ਬਾਰੇ ਗੱਲ ਕਰਦਿਆਂ ਕਿਹਾ ਕਿ ਜਾਖੜ ਆਪਣਾ ਮਾਨਸਿਕ ਸੰਤੁਲਨ ਗੁਆ ਬੈਠੇ ਹਨ। ਸੁਖਬੀਰ ਨੇ ਕਿਹਾ ਕਿ ਜਾਖੜ ਮੁੱਖ ਮੰਤਰੀ ਨਹੀਂ ਬਣ ਸਕੇ, ਇਸ ਲਈ ਹੀ ਉਨ੍ਹਾਂ ਦਾ ਇਹ ਹਾਲ ਹੈ। ਧਿਆਨ ਰਹੇ ਕਿ ਸੁਖਬੀਰ ਬਾਦਲ ਪਹਿਲਾਂ ਅਕਸਰ ਹੀ ਆਮ ਆਦਮੀ ਪਾਰਟੀ ਨੂੰ ਵੀ ਸਿਆਸੀ ਨਿਸ਼ਾਨੇ ’ਤੇ ਲੈਂਦੇ ਸਨ, ਪਰ ਅੱਜ ਉਨ੍ਹਾਂ ਦੇ ਸੁਰ ਕੁਝ ਨਰਮ ਹੀ ਦਿਸੇ। ਸੁਖਬੀਰ ਨੇ ਕਿਹਾ ਕਿ ਅਜੇ ਪੰਜਾਬ ਵਿਚ ਨਵੀਂ ਸਰਕਾਰ ਬਣੀ ਹੈ, ਲੋਕ ਬਦਲਾਅ ਚਾਹੁੰਦੇ ਸਨ, ਇਸ ਲਈ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਚੁਣਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜੇ ਮੌਕਾ ਦੇਣਾ ਚਾਹੀਦਾ ਹੈ ਤੇ ਉਨ੍ਹਾਂ ਬਾਰੇ ਏਨੀ ਜਲਦੀ ਜ਼ਿਆਦਾ ਕੁਝ ਕਹਿਣਾ ਠੀਕ ਨਹੀਂ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …