ਕਿਹਾ, ਪਿਛਲੇ ਸਾਲਾਂ ਦੇ ਮੁਕਾਬਲੇ ਪੰਜਾਬ ’ਚ ਕਤਲ ਘਟੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਡੀਜੀਪੀ ਵੀ. ਕੇ. ਭਾਵਰਾ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸੇ ਸਾਲ 2022 ’ਚ ਹੁਣ ਤੱਕ 158 ਕਤਲ ਹੋਏ ਹਨ। ਉਨ੍ਹਾਂ ਦੱਸਿਆ ਕਿ ਲਗਭਗ 100 ਦਿਨਾਂ ’ਚ ਇਹ ਕਤਲ ਦੀਆਂ ਵਾਰਦਾਤਾਂ ਵਾਪਰੀਆਂ ਹਨ। ਇਸੇ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਸਾਲਾਂ ਨਾਲੋਂ ਇਹ ਅੰਕੜਾ ਘੱਟ ਹੈ। ਡੀਜੀਪੀ ਨੇ ਇਸ ਮੌਕੇ ਦੱਸਿਆ ਕਿ ਗੈਂਗਸਟਰਾਂ ਅਤੇ ਕ੍ਰਾਈਮ ’ਤੇ ਸ਼ਿਕੰਜਾ ਕਸਿਆ ਗਿਆ ਹੈ ਅਤੇ 515 ਗੈਂਗਸਟਰ ਹੁਣ ਤੱਕ ਗਿ੍ਰਫਤਾਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲਾਇਸੈਂਸੀ ਅਸਲਾ ਆਤਮ ਰੱਖਿਆ ਲਈ ਹੁੰਦਾ ਹੈ, ਜਦਕਿ ਅੱਜ ਕੱਲ੍ਹ ਲੋਕ ਇਸਦੀ ਵਰਤੋਂ ਆਪਸੀ ਝਗੜਿਆਂ ਵਿਚ ਜ਼ਿਆਦਾ ਕਰ ਰਹੇ ਹਨ। ਭਾਵਰਾ ਨੇ ਇਹ ਵੀ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਗੈਂਗਸਟਰਾਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਅਗਵਾ, ਲੁੱਟ ਖੋਹ, ਚੋਰੀ ਅਤੇ ਕਤਲ ਆਦਿ ਵਰਗੇ ਕ੍ਰਾਈਮ ਨੂੰ ਰੋਕਣਾ ਸਾਡੀ ਪਹਿਲ ਹੈ। ਡੀਜੀਪੀ ਨੇ ਕਿਹਾ ਕਿ ਪੰਜਾਬ ਵਿਚ ਗੈਂਗਸਟਰਾਂ ਦਾ ਦੌਰ ਹੁਣ ਖਤਮ ਹੋ ਜਾਵੇਗਾ ਅਤੇ ਇਨ੍ਹਾਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਨੇ ਐਂਟੀ ਗੈਂਗਸਟਰ ਟਾਸਕ ਫੋਰਸ ਬਣਾਈ ਹੈ, ਜੋ ਬਹੁਤ ਹੀ ਐਕਟਿਵ ਤੌਰ ’ਤੇ ਕੰਮ ਕਰ ਰਹੀ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …