ਰਾਜਾ ਵੜਿੰਗ, ਬਾਜਵਾ, ਆਸ਼ੂ ਤੇ ਚੱਬੇਵਾਲ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਸੋਮਵਾਰ ਸਵੇਰੇ ਕਿਸੇ ਨੇ ਪੰਜਾਬ ਕਾਂਗਰਸ ਦਾ ਟਵਿਟਰ ਹੈਂਡਲ ਹੈਕ ਕਰ ਲਿਆ ਹੈ। ਇਸ ਕਾਰਨ ਕਾਂਗਰਸੀ ਆਗੂਆਂ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਵਾਪਰੀ ਇਸ ਘਟਨਾ ਨੇ ਪੰਜਾਬ ਕਾਂਗਰਸ ਦੇ ਸੂਬਾ ਦਫ਼ਤਰ ’ਚ ਹਲਚਲ ਮਚਾ ਦਿੱਤੀ ਹੈ। ਪੰਜਾਬ ਕਾਂਗਰਸ ਦਾ ਟਵਿੱਟਰ ਹੈਂਡਲ ਕਿਸ ਨੇ ਅਤੇ ਕਿਸ ਮਕਸਦ ਨਾਲ ਹੈਕ ਕੀਤਾ ਹੈ, ਇਸ ਬਾਰੇ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ।
ਇਸੇ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਬਣਾਏ ਗਏ ਪ੍ਰਧਾਨ ਰਾਜਾ ਵੜਿੰਗ, ਭਾਰਤ ਭੂਸ਼ਣ ਆਸ਼ੂ, ਪ੍ਰਤਾਪ ਸਿੰਘ ਬਾਜਵਾ ਅਤੇ ਰਾਜ ਕੁਮਾਰ ਚੱਬੇਵਾਲ ਨੇ ਅੱਜ ਰਾਹੁਲ ਗਾਂਧੀ ਨਾਲ ਨਵੀਂ ਦਿੱਲੀ ਵਿਚ ਮੁਲਾਕਾਤ ਕੀਤੀ ਹੈ। ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਨੇ ਦੱਸਿਆ ਕਿ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਰਾਹੁਲ ਗਾਂਧੀ ਨਾਲ ਚਰਚਾ ਹੋਈ ਹੈ ਅਤੇ ਨਵੀਂ ਕਾਂਗਰਸ, ਨਵਾਂ ਮਾਡਲ ਦੇਣ ਅਤੇ ਰਾਹੁਲ ਗਾਂਧੀ ਦੇ ਸੁਪਨੇ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਾਂਗੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …