9.4 C
Toronto
Friday, November 7, 2025
spot_img
Homeਪੰਜਾਬਸਰਹੱਦ ਨੇੜਿਓਂ ਦਰੱਖਤ ਨਾਲ ਬੰਨ੍ਹੀ ਹੋਈ 5 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਸਰਹੱਦ ਨੇੜਿਓਂ ਦਰੱਖਤ ਨਾਲ ਬੰਨ੍ਹੀ ਹੋਈ 5 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਖੇਤਾਂ ’ਚ ਕੰਮ ਕਰ ਰਹੇ ਤਿੰਨ ਕਿਸਾਨਾਂ ਨੂੰ ਹਿਰਾਸਤ ’ਚ ਲਿਆ
ਫਿਰੋਜ਼ਪੁਰ/ਬਿਊੁਰੋ ਨਿਊਜ਼
ਪਾਕਿਸਤਾਨ ਵਿਚ ਬੈਠੇ ਤਸਕਰ ਲਗਾਤਾਰ ਪੰਜਾਬ ਵਿਚ ਨਸ਼ਾ ਭੇਜਣ ਦੀਆਂ ਕੋਸ਼ਿਸ਼ਾਂ ਵਿਚ ਜੁਟੇ ਹੋਏ ਹਨ, ਪਰ ਸਰਹੱਦ ’ਤੇ ਪਹਿਰਾ ਦੇ ਰਹੇ ਬੀਐਸਐਫ ਦੇ ਜਵਾਨ ਤਸਕਰਾਂ ਦੀਆਂ ਕੋਸ਼ਿਸ਼ਾਂ ਨੂੰ ਸਫਲ ਨਹੀਂ ਹੋਣ ਦੇ ਰਹੇ। ਇਸੇ ਦੌਰਾਨ ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿਚ ਬੀਐਸਐਫ ਨੇ ਇਕ ਦਰੱਖਤ ਨਾਲ ਬੰਨ੍ਹੀ ਹੋਈ 5 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਹਿਤ ਤਿੰਨ ਭਾਰਤੀ ਕਿਸਾਨਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ। ਇਹ ਘਟਨਾ ਫਿਰੋਜ਼ਪੁਰ ਸੈਕਟਰ ਦੀ ਹੈ। ਬੀਐਸਐਫ ਦੇ ਜਵਾਨ ਜਦੋਂ ਸਰਹੱਦੀ ਖੇਤਰ ਵਿਚ ਗਸ਼ਤ ਕਰ ਰਹੇ ਸਨ ਤਾਂ ਇਸੇ ਦੌਰਾਨ ਅੰਤਰਰਾਸ਼ਟਰੀ ਸਰਹੱਦ ਦੇ ਕਿਨਾਰਿਆਂ ’ਤੇ ਲੱਗੇ ਨੀਲਗਿਰੀ ਦੇ ਇਕ ਦਰੱਖਤ ਨਾਲ ਬੰਨ੍ਹੇ ਹੋਏ ਚਾਰ ਛੋਟੇ ਪੈਕੇਟ ਬੀਐਸਐਫ ਦੇ ਜਵਾਨਾਂ ਨੂੰ ਮਿਲੇ। ਬੀਐਸਐਫ ਦੇ ਜਵਾਨਾਂ ਨੇ ਇਨ੍ਹਾਂ ਚਾਰਾਂ ਪੈਕਟਾਂ ਦੀ ਜਾਂਚ ਕੀਤੀ ਤਾਂ ਉਸ ਵਿਚੋਂ ਇਕ ਕਿਲੋਗਰਾਮ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਬਜ਼ਾਰ ਵਿਚ ਕੀਮਤ 5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਬੀਐਸਐਫ ਦੇ ਜਵਾਨਾਂ ਨੇ ਜਿਸ ਸਮੇਂ ਹੈਰੋਇਨ ਨੂੰ ਬਰਾਮਦ ਕੀਤਾ ਤਾਂ ਉਸ ਸਮੇਂ ਬਾਰਡਰ ਦੇ ਨੇੜੇ ਲਗਾਈ ਕੰਡਿਆਲੀ ਤਾਰ ਦੇ ਪਾਰ 3 ਕਿਸਾਨ ਕੰਮ ਕਰ ਰਹੇ ਸਨ। ਬੀਐਸਐਫ ਨੇ ਇਨ੍ਹਾਂ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਇਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

 

RELATED ARTICLES
POPULAR POSTS