Breaking News
Home / ਭਾਰਤ / ਗੁਜਰਾਤ ’ਚ ਕੈਮੀਕਲ ਦੀ ਫੈਕਟਰੀ ਵਿਚ ਧਮਾਕਾ – 6 ਮੌਤਾਂ

ਗੁਜਰਾਤ ’ਚ ਕੈਮੀਕਲ ਦੀ ਫੈਕਟਰੀ ਵਿਚ ਧਮਾਕਾ – 6 ਮੌਤਾਂ

ਇਲਾਕੇ ’ਚ ਦਹਿਸ਼ਤ ਦਾ ਮਾਹੌਲ
ਨਵੀਂ ਦਿੱਲੀ/ਬਿਊਰੋ ਨਿਊਜ਼
ਗੁਜਰਾਤ ਦੇ ਭਰੂਚ ਜ਼ਿਲ੍ਹੇ ਵਿਚ ਅੱਜ ਸੋਮਵਾਰ ਸਵੇਰੇ ਕੈਮੀਕਲ ਦੀ ਇਕ ਫੈਕਟਰੀ ਵਿਚ ਅੱਗ ਲੱਗਣ ਨਾਲ ਧਮਾਕਾ ਹੋ ਗਿਆ, ਜਿਸ ਕਾਰਨ 6 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਘਟਨਾ ਅਹਿਮਦਾਬਾਦ ਤੋਂ ਕਰੀਬ 235 ਕਿਲੋਮੀਟਰ ਦੂਰ ਦਹੇਜ ਇੰਡਸਟ੍ਰੀਅਲ ਏਰੀਆ ਵਿਚ ਸਵੇਰੇ ਕਰੀਬ ਤਿੰਨ ਵਜੇ ਹੋਈ ਹੈ। ਭਰੂਚ ਦੇ ਐਸਐਸਪੀ ਲੀਨਾ ਪਾਟਿਲ ਮੁਤਾਬਕ ਮਜ਼ਦੂਰ ਇਕ ਰਿਐਕਟਰ ਦੇ ਕੋਲ ਕੰਮ ਕਰ ਰਹੇ ਸਨ, ਜਿਸ ਦੌਰਾਨ ਅਚਾਨਕ ਵਿਸਫੋਟ ਹੋ ਗਿਆ। ਇਸ ਵਿਸਫੋਟ ਕਾਰਨ 6 ਮਜ਼ਦੂਰਾਂ ਦੀ ਮੌਤ ਹੋਈ ਹੈ ਅਤੇ 24 ਮਜ਼ਦੂਰ ਜ਼ਖ਼ਮੀ ਵੀ ਦੱਸੇ ਜਾ ਰਹੇ ਹਨ। ਜਾਣਕਾਰੀ ਮਿਲੀ ਹੈ ਕਿ ਧਮਾਕਾ ਏਨਾ ਜ਼ੋਰਦਾਰ ਸੀ ਕਿ ਨੇੜਲੇ ਘਰਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਵੀ ਟੁੱਟ ਗਏ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਫਾਇਰ ਬਿ੍ਰਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਅਤੇ ਅੱਗ ’ਤੇ ਕਾਬੂ ਪਾ ਲਿਆ ਗਿਆ ਸੀ। ਇਸ ਵਿਸਫੋਟ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

Check Also

ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ

ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …