4 C
Toronto
Saturday, November 8, 2025
spot_img
Homeਪੰਜਾਬਸੰਸਦ ਮੈਂਬਰ ਪ੍ਰਨੀਤ ਕੌਰ ਨੇ ਖੇਤੀ ਮੰਤਰੀ ਨਰਿੰਦਰ ਤੋਮਰ ਨੂੰ ਲਿਖੀ ਚਿੱਠੀ

ਸੰਸਦ ਮੈਂਬਰ ਪ੍ਰਨੀਤ ਕੌਰ ਨੇ ਖੇਤੀ ਮੰਤਰੀ ਨਰਿੰਦਰ ਤੋਮਰ ਨੂੰ ਲਿਖੀ ਚਿੱਠੀ

ਕਿਹਾ : ਕਣਕ ਦੇ ਘਟੇ ਝਾੜ ਦੀ ਪੂਰਤੀ ਲਈ ਕਿਸਾਨਾਂ ਨੂੰ ਦਿੱਤਾ ਜਾਵੇ ਮੁਆਵਜ਼ਾ
ਪਟਿਆਲਾ/ਬਿਊਰੋ ਨਿਊਜ਼
ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਇਕ ਪੱਤਰ ਲਿਖਿਆ ਹੈ। ਉਨ੍ਹਾਂ ਪੱਤਰ ’ਚ ਲਿਖਿਆ ਕਿ ਇਸ ਵਾਰ ਗਰਮੀ ਮੌਸਮ ਜਲਦੀ ਆਉਣ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਦਾ ਝਾੜ ਕਾਫ਼ੀ ਘਟ ਗਿਆ ਹੈ, ਜਿਸ ਕਾਰਨ ਕਿਸਾਨਾਂ ਦਾ ਬਹੁਤ ਨੁਕਸਾਨ ਹੋਇਆ ਹੈ। ਉਨ੍ਹਾਂ ਖੇਤੀ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦਾ ਝਾੜ ਘਟਣ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ 10 ਤੋਂ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਅਵਾਜ਼ਾ ਦਿੱਤਾ ਜਾਵੇ, ਕਿਉਂਕਿ ਖੇਤੀ ਹੀ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਸਾਧਨ ਹੈ ਅਤੇ ਪੰਜਾਬ ਦਾ ਇਕ ਵੱਡਾ ਤਬਕਾ ਖੇਤੀ ’ਤੇ ਨਿਰਭਰ ਹੈ। ਮਹਾਰਾਣੀ ਪ੍ਰਨੀਤ ਕੌਰ ਨੇ ਇਹ ਵੀ ਦੱਸਿਆ ਕਿ ਪਹਿਲਾਂ ਪ੍ਰਤੀ ਏਕੜ ਕਣਕ ਦਾ ਝਾੜ 20 ਤੋਂ 22 ਕੁਇੰਟਲ ਨਿਕਲਾ ਸੀ ਜੋ ਇਸ ਵਾਰ ਸਿਰਫ਼ 15 ਤੋਂ 17 ਕੁਇੰਟਲ ਤੱਕ ਰਹਿ ਗਿਆ ਹੈ, ਜਿਸ ਕਾਰਨ ਆਰਥਿਕ ਤੰਗੀ ਦਾ ਸ਼ਿਕਾਰ ਪੰਜਾਬ ਦੀ ਕਿਸਾਨੀ ਨੂੰ ਹੋਰ ਮਾਰ ਝੱਲਣੀ ਪੈ ਰਹੀ ਹੈ।

 

RELATED ARTICLES
POPULAR POSTS