Breaking News
Home / ਪੰਜਾਬ / ਵਿਸਾਖੀ ਮਨਾਉਣ ਲਈ ਜੈਕਾਰਿਆਂ ਦੀ ਗੂੰਜ ’ਚ ਪਾਕਿ ਲਈ ਰਵਾਨਾ ਹੋਏ ਸਿੱਖ ਸ਼ਰਧਾਲੂ

ਵਿਸਾਖੀ ਮਨਾਉਣ ਲਈ ਜੈਕਾਰਿਆਂ ਦੀ ਗੂੰਜ ’ਚ ਪਾਕਿ ਲਈ ਰਵਾਨਾ ਹੋਏ ਸਿੱਖ ਸ਼ਰਧਾਲੂ

ਅੰਮਿ੍ਰਤਸਰ/ਬਿਊਰੋ ਨਿਊਜ਼
ਖਾਲਸਾ ਪੰਥ ਦਾ ਸਾਜਨਾ ਦਿਵਸ ਅਤੇ ਵਿਸਾਖੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਹੋਇਆ। 900 ਸਿੱਖ ਸ਼ਰਧਾਲੂਆਂ ਨੇ ਵੀਜ਼ਾ ਲੈਣ ਪਾਕਿਸਤਾਨ ਸਰਕਾਰ ਨੂੰ ਅਰਜ਼ੀਆਂ ਭੇਜੀਆਂ ਸਨ ਪ੍ਰੰਤੂ 705 ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਮਿਲਿਆ ਹੈ। ਇਹ ਜਥਾ ਗੁਰਦੁਆਰਾ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਤੋਂ ਬਾਅਦ 21 ਅਪ੍ਰੈਲ ਨੂੰ ਭਾਰਤ ਪਰਤੇਗਾ। ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਵੱਖ-ਵੱਖ ਮੌਕਿਆਂ ’ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇ ਭੇਜੇ ਜਾਂਦੇ ਹਨ, ਜਿਸ ਦੇ ਲਈ ਵੀਜ਼ਾ ਵੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੀ ਲਗਵਾਇਆ ਜਾਂਦਾ ਹੈ। ਐਸਜੀਪੀਸੀ ਵੱਲੋਂ ਹਰ ਸਾਲ 4 ਜਥੇ ਭੇਜੇ ਜਾਂਦੇ ਹਨ ਜਿਸ ਰਾਹੀਂ ਸੈਂਕੜੇ ਸਿੱਖ ਸ਼ਰਧਾਲੂ ਪਾਕਿ ਗੁਰਧਾਮਾਂ ਦੇ ਦਰਸ਼ਨ ਕਰਦੇ ਹਨ ਅਤੇ ਉਥੇ ਹੋਣ ਵਾਲੇ ਸਮਾਗਮਾਂ ’ਚ ਹਿੱਸਾ ਲੈਂਦੇ ਹਨ। ਅੱਜ ਰਵਾਨਾ ਹੋਇਆ ਜਥਾ ਸ਼ਾਮ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਪਹੁੰਚੇਗਾ, ਜਿੱਥੇ ਉਹ ਸਮਾਗਮ ’ਚ ਹਿੱਸਾ ਲੈਣ ਤੋਂ ਬਾਅਦ 14 ਅਪ੍ਰੈਲ ਨੂੰ ਗੁਰਦੁਆਰਾ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ।

Check Also

ਯੂਕੇ ਦੀ ਨਵੀਂ ਕੈਬਨਿਟ ’ਚ ਭਾਰਤੀ ਮੂਲ ਦੀ ਲੀਜ਼ਾ ਨੰਦੀ ਨੂੰ ਮਿਲੀ ਥਾਂ

ਖੇਡਾਂ ਅਤੇ ਸੱਭਿਆਚਾਰ ਦਾ ਮਿਲਿਆ ਵਿਭਾਗ ਚੰਡੀਗੜ੍ਹ/ਬਿਊਰੋ ਨਿਊਜ਼ : ਕੀਰ ਸਟਾਰਮਰ ਨੇ ਬਰਤਾਨੀਆ ਦੇ ਨਵੇਂ …