2.9 C
Toronto
Sunday, April 26, 2026
spot_img
Homeਭਾਰਤਭਗਵੰਤ ਮਾਨ ਨੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਭਗਵੰਤ ਮਾਨ ਨੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਕੇਜਰੀਵਾਲ ਨੂੰ ਵੀ ਮਿਲੇ ਭਗਵੰਤ ਮਾਨ ਅਤੇ ਜਲਦੀ ਹੀ ਚੰਗੀ ਖਬਰ ਦੇਣ ਦੀ ਕਹੀ ਗੱਲ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐੱਮ. ਵੈਂਕੱਈਆ ਨਾਇਡੂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ। ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨਾਲ ਇਹ ਪਹਿਲੀ ਮੁਲਾਕਾਤ ਹੈ। ਇਸ ਤੋਂ ਬਾਅਦ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕੀਤੀ। ਜਾਣਕਾਰੀ ਮਿਲੀ ਹੈ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਹੋਈ ਮੀਟਿੰਗ ਦੌਰਾਨ ਪੰਜਾਬ ’ਚ ਕੀਤੇ ਗਏ ਚੋਣ ਵਾਅਦਿਆਂ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੀ ਨਾਲ ਸਨ। ਮੀਟਿੰਗ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਜਲਦੀ ਹੀ ਪੰਜਾਬ ਲਈ ਚੰਗੀ ਖਬਰ ਦਿਆਂਗੇ।

 

RELATED ARTICLES
POPULAR POSTS