ਕਿਹਾ : ਅਰਵਿੰਦ ਕੇਜਰੀਵਾਲ ਹੱਥ ਪੰਜਾਬ ਦੀ ਵਾਗਡੋਰ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੰਘੇ ਕੱਲ੍ਹ ਪੰਜਾਬ ਦੇ ਅਫਸਰਾਂ ਨਾਲ ਮੀਟਿੰਗ ਕੀਤੀ ਸੀ ਅਤੇ ਇਸ ਮੀਟਿੰਗ ਵਿਚ ਭਗਵੰਤ ਮਾਨ ਸ਼ਾਮਲ ਨਹੀਂ ਸਨ। ਇਸ ਤੋਂ ਬਾਅਦ ਵਿਰੋਧੀ ਧਿਰਾਂ ਨੇ ਵੱਡੇ ਸਵਾਲ ਚੁੱਕਦੇ ਹੋਏ ਆਮ ਆਦਮੀ ਪਾਰਟੀ ’ਤੇ ਸਿਆਸੀ ਨਿਸ਼ਾਨੇ ਸਾਧੇ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦੇ ਹੋਏ ਕਿਹਾ ਕਿ ਜਿਸ ਗੱਲ ਦਾ ਡਰ ਸੀ, ਉਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਾਂ ਹੀ ਉਮੀਦ ਕੀਤੀ ਜਾ ਰਹੀ ਸੀ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੀ ਵਾਗਡੋਰ ਆਪਣੇ ਹੱਥਾਂ ਵਿਚ ਲੈ ਲੈਣਗੇ। ਕੈਪਟਨ ਨੇ ਕਿਹਾ ਕਿ ਭਗਵੰਤ ਮਾਨ ਰਬੜ ਦੀ ਮੋਹਰ ਤਾਂ ਪਹਿਲਾਂ ਹੀ ਸੀ, ਹੁਣ ਕੇਜਰੀਵਾਲ ਨੇ ਦਿੱਲੀ ਵਿਚ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ ਇਸ ਨੂੰ ਸਹੀ ਸਾਬਤ ਕਰ ਦਿੱਤਾ ਹੈ।