Breaking News
Home / ਪੰਜਾਬ / ਸਿੱਧੂ ਮੂਸੇਵਾਲਾ ਫਿਰ ਵਿਵਾਦਾਂ ’ਚ

ਸਿੱਧੂ ਮੂਸੇਵਾਲਾ ਫਿਰ ਵਿਵਾਦਾਂ ’ਚ

ਪੰਜਾਬੀਆਂ ਨੂੰ ਗਦਾਰ ਕਹਿਣ ’ਤੇ ਭੜਕੀ ਆਮ ਆਦਮੀ ਪਾਰਟੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦਾ ਵਿਵਾਦਤ ਗਾਇਕ ਸਿੱਧੂ ਮੂਸੇਵਾਲਾ ਫਿਰ ਵਿਵਾਦਾਂ ਵਿਚ ਘਿਰ ਗਿਆ ਹੈ। ਇਸੇ ਦੌਰਾਨ ਸਿੱਧੂ ਮੂਸੇਵਾਲਾ ਵਲੋਂ ਗਾਏ ਇਕ ਗੀਤ ’ਤੇ ਆਮ ਆਦਮੀ ਪਾਰਟੀ ਨੇ ਇਤਰਾਜ਼ ਕੀਤਾ ਹੈ ਅਤੇ ਇਸ ਲਈ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਮਾਫੀ ਮੰਗਣ ਲਈ ਵੀ ਕਿਹਾ ਹੈ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲੇ ਨੇ ਇਕ ਗੀਤ ਜਾਰੀ ਕੀਤਾ ਹੈ, ਜਿਸ ਵਿਚ ਉਸ ਨੇ ਕਈ ਪੰਜਾਬੀਆਂ ਖਿਲਾਫ ਇਤਰਾਜ਼ਯੋਗ ਲਫਜ਼ਾਂ ਦਾ ਇਸਤੇਮਾਲ ਕੀਤਾ ਹੈ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਭੜਕ ਗਈ ਹੈ। ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਪੰਜਾਬੀਆਂ ਨੂੰ ਗੱਦਾਰ ਕਹਿਣ ਵਾਲੀ ਟਿੱਪਣੀ ’ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕੀਤਾ ਹੈ। ਟਵੀਟ ਵਿਚ ਬੈਂਸ ਨੇ ਮੂਸੇਵਾਲਾ ਦੇ ਬਿਆਨ ਨੂੰ ਸ਼ਰਮਨਾਕ ਦੱਸਿਆ ਹੈ। ਉਨ੍ਹਾਂ ਲਿਖਿਆ ਕਿ ਨਿਮਰਤਾ ਸਭ ਤੋਂ ਵੱਡਾ ਗੁਣ ਹੈ ਅਤੇ ਹਾਰ ਨੂੰ ਸਬਕ ਵਜੋਂ ਲੈਣਾ ਚਾਹੀਦਾ ਹੈ। ਬੈਂਸ ਨੇ ਕਿਹਾ ਕਿ ਮੂਸੇਵਾਲਾ ਨੂੰ ਹਾਰ ਬਰਦਾਸ਼ਤ ਨਹੀਂ ਹੋ ਰਹੀ। ਇਸੇ ਦੌਰਾਨ ‘ਆਪ’ ਆਗੂ ਤੇ ਵਿਧਾਇਕ ਡਾ. ਜੀਵਨਜੋਤ ਨੇ ਵੀ ਮੂਸੇਵਾਲਾ ਵਲੋਂ ਪੰਜਾਬੀਆਂ ਲਈ ਵਰਤੇ ਇਤਰਾਜ਼ਯੋਗ ਸਬਦਾਂ ਪ੍ਰਤੀ ਗੁੱਸਾ ਜ਼ਾਹਰ ਕੀਤਾ ਹੈ। ਇਸੇ ਦੌਰਾਨ ਰੋਪੜ ਤੋਂ ਵਿਧਾਇਕ ਦਿਨੇਸ਼ ਚੱਢਾ ਨੇ ਵੀ ਟਵੀਟ ਕਰਕੇ ਸਿੱਧੂ ਮੂਸੇਵਾਲਾ ਦੀ ਆਲੋਚਨਾ ਕੀਤੀ ਹੈ। ਜ਼ਿਕਰਯੋਗ ਹੈ ਸਿੱਧੂ ਮੂਸੇਵਾਲਾ ਨੇ ਕਾਂਗਰਸ ਦੀ ਟਿਕਟ ’ਤੇ ਮਾਨਸਾ ਤੋਂ ਚੋਣ ਲੜੀ ਸੀ ਅਤੇ ਉਸ ਨੂੰ ਹਾਰ ਦਾ ਮੂੰਹ ਵੇਖਣਾ ਪਿਆ ਸੀ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …