ਜਬਰ ਜਨਾਹ ਦੇ ਮਾਮਲੇ ’ਚ ਅਦਾਲਤ ਨੇ ਭਗੌੜਾ ਕਰਾਰ ਦਿੱਤਾ
ਲੁਧਿਆਣਾ/ਬਿਊਰ ਨਿਊਜ਼
ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਦੇ ਆਤਮਨਗਰ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਕਰੋਨਾ ਨਿਯਮਾਂ ਦੀ ਉਲੰਘਣਾ ਮਾਮਲੇ ਤੋਂ ਬਾਅਦ ਅਦਾਲਤ ਨੇ ਹੁਣ ਉਨ੍ਹਾਂ ਨੂੰ ਬਲਾਤਕਾਰ ਮਾਮਲੇ ਵਿਚ ਵੀ ਭਗੌੜਾ ਕਰਾਰ ਦੇ ਦਿੱਤਾ ਹੈ। ਪੀੜਤ ਲੜਕੀ ਵੱਲੋਂ ਮਾਮਲੇ ਦੀ ਪੈਰਵੀ ਕਰ ਰਹੇ ਵਕੀਲ ਹਰੀਸ਼ ਰਾਏ ਟਾਂਢਾ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਹੁਣ ਲੁਧਿਆਣਾ ਪੁਲਿਸ ਵੱਲੋਂ ਕਿਸੇ ਸਮੇਂ ਵੀ ਬੈਂਸ ਨੂੰ ਗਿ੍ਰਫ਼ਤਾਰ ਕੀਤਾ ਜਾ ਸਕਦਾ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਬੈਂਸ ਖਿਲਾਫ਼ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਹੈ ਅਤੇ ਉਹ ਅਦਾਲਤ ਵੱਲੋਂ ਤਲਬ ਕੀਤੇ ਜਾਣ ਮਗਰੋਂ ਵੀ ਅਦਾਲਤ ਵਿਚ ਪੇਸ਼ ਨਹੀਂ ਹੋਏ ਸਨ, ਜਿਸ ਤੋਂ ਬਾਅਦ ਲੁਧਿਆਣਾ ਦੀ ਅਦਾਲਤ ਨੇ ਲੰਘੇ ਸ਼ੁੱਕਰਵਾਰ ਨੂੰ ਬੈਂਸ ਨੂੰ ਭਗੌੜਾ ਕਰਾਰ ਦੇ ਦਿੱਤਾ ਸੀ।