Breaking News
Home / ਪੰਜਾਬ / ਭਗਵੰਤ ਮਾਨ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਕੀਤਾ ਨਮਨ

ਭਗਵੰਤ ਮਾਨ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਕੀਤਾ ਨਮਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 13 ਅਪ੍ਰੈਲ 1919 ਨੂੰ ਵਿਸਾਖੀ ਵਾਲੇ ਦਿਨ ਜਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦੇ ਮਹਾਨ ਸ਼ਹੀਦਾਂ ਨੂੰ ਕੋਟਿਨ-ਕੋਟਿ ਨਮਨ ਕੀਤਾ ਹੈ। ਭਗਵੰਤ ਮਾਨ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਨੂੰ ਲੈ ਕੇ ਆਪਣੀ ਫੇਸਬੁੁੱਕ ’ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ’ਚ ਉਨ੍ਹਾਂ ਲਿਖਿਆ ਹੈ ਕਿ ‘ਜਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦੇ ਸ਼ਹੀਦਾਂ ਦੀ ਮਹਾਨ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ’ ਭਾਰਤ ਦੇ ਇਤਿਹਾਸ ਵਿਚ ਜਲ੍ਹਿਆਂਵਾਲਾ ਬਾਗ ਅਜਿਹਾ ਖੂਨੀ ਸਾਕਾ ਹੈ, ਜਿਸ ਨੂੰ ਸੁਣ ਕੇ ਅੱਜ ਵੀ ਸਾਡੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਮੁੱਖ ਮੰਤਰੀ ਨੇ ਅੱਗੇ ਲਿਖਿਆ ਕਿ ਅਜ਼ਾਦੀ ਲਈ ਸਾਡੇ ਮਹਾਨ ਸ਼ਹੀਦਾਂ ਨੇ ਜੋ ਕੁਰਬਾਨੀਆਂ ਦਿੱਤੀਆਂ ਉਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਅਸੀਂ ਸਾਰੀ ਜ਼ਿੰਦਗੀ ਸ਼ਹੀਦ ਹੋਏ ਇਨ੍ਹਾਂ ਸ਼ਹੀਦਾਂ ਦੇ ਰਿਣੀ ਰਹਾਂਗਾਂ ਜਿਨ੍ਹਾਂ ਸਦਕਾ ਸਾਨੂੰ ਅਜ਼ਾਦੀ ਮਿਲੀ ਹੈ। ਉਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦਾ ਸਾਹਸ ਅਤੇ ਬਲੀਦਾਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇ। ਬਿ੍ਰਟਿਸ਼ ਫੌਜ ਨੇ ਰੌਲਟ ਐਕਟ ਖਿਲਾਫ਼ ਪ੍ਰਦਰਸ਼ਨ ਕਰ ਰਹੇ ਨਿਹੱਥੇ ਲੋਕਾਂ ’ਤੇ ਅੰਨ੍ਹੇਵਾਹ ਗੋਲੀ ਚਲਾਈ ਸਨ, ਜਿਸ ’ਚ ਸੈਂਕੜੇ ਲੋਕ ਸ਼ਹੀਦ ਹੋ ਗਏ ਸਨ। ਇਹ ਭਾਰਤ ’ਚ ਬਿ੍ਰਟਿਸ਼ ਹਕੂਮਤ ਦੀ ਸਭ ਤੋਂ ਬੇਰਹਿਮ ਕਾਰਵਾਈਆਂ ’ਚੋਂ ਇਕ ਸੀ।

 

Check Also

ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ

ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …