ਜਾਖੜ ਖਿਲਾਫ ਐਫ.ਆਈ.ਆਰ. ਦਰਜ ਕਰਨ ਦੇ ਦਿੱਤੇ ਗਏ ਨਿਰਦੇਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀਆਂ ਮੁਸ਼ਕਲਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸਿਆਸੀ ਨਿਸ਼ਾਨਾ ਬਣਾਉਂਦੇ ਹੋਏ ਜੀ-23 ਆਗੂਆਂ ’ਤੇ ਕੀਤੀ ਗਈ ਟਿੱਪਣੀ ਹੁਣ ਜਾਖੜ ਨੂੰ ਭਾਰੀ ਪੈਣ ਲੱਗੀ ਹੈ। ਚੰਨੀ ਦੀ ਸ਼ਿਕਾਇਤ ’ਤੇ ਜਿੱਥੇ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਜਾਖੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੋਇਆ ਹੈ, ਉਥੇ ਹੁਣ ਜਾਖੜ ਦੀ ਟਿੱਪਣੀ ’ਤੇ ਇਤਰਾਜ਼ ਕਰਦਿਆਂ ਅਨੁਸੂਚਿਤ ਜਾਤੀ ਕਮਿਸ਼ਨ ਨੇ ਵੀ ਪੁਲਿਸ ਕਮਿਸ਼ਨਰ ਜਲੰਧਰ ਨੂੰ ਜਾਂਚ ਕਰਨ ਲਈ ਕਿਹਾ ਹੈ। ਇਹ ਵੀ ਕਿਹਾ ਗਿਆ ਕਿ 15 ਦਿਨਾਂ ਦੇ ਅੰਦਰ-ਅੰਦਰ ਇਸ ਮਾਮਲੇ ਦੀ ਸਹੀ ਜਾਂਚ ਕਰਨ ਤੋਂ ਬਾਅਦ ਜਾਖੜ ਖਿਲਾਫ ਮਾਮਲਾ ਦਰਜ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਸੁਨੀਲ ਜਾਖੜ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ’ਤੇ ਸਿਆਸੀ ਨਿਸ਼ਾਨਾ ਸਾਧਦੇ ਹੋਏ ਕਿਹਾ ਸੀ ਕਿ ਕੁਝ ਆਗੂ ਅਜਿਹੇ ਵੀ ਹਨ, ਜੋ ਖੁਦ ਕਹਿੰਦੇ ਹਨ ਕਿ ਉਨ੍ਹਾਂ ਦੀ ਝੋਲੀ ਛੋਟੀ ਹੈ, ਪਰ ਹਾਈਕਮਾਨ ਨੇ ਉਨ੍ਹਾਂ ਨੂੰ ਜ਼ਿਆਦਾ ਦਿੱਤਾ। ਜਾਖੜ ਨੇ ਜੀ-23 ਦੇ ਆਗੂਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਹੇਠਾਂ ਤੋਂ ਉਪਰ ਚੁੱਕ ਕੇ ਸਿਰ ’ਤੇ ਨਹੀਂ ਬਿਠਾਉਣਾ ਚਾਹੀਦਾ ਸੀ। ਜਾਖੜ ਦੇ ਇਸ ਬਿਆਨ ਤੋਂ ਬਾਅਦ ਉਨ੍ਹਾਂ ਦੀ ਆਲੋਚਨਾ ਹੋਣ ਲੱਗੀ ਅਤੇ ਪੰਜਾਬ ਵਿਚ ਥਾਂ-ਥਾਂ ਜਾਖੜ ਖਿਲਾਫ ਦਲਿਤ ਭਾਈਚਚਾਰੇ ਨੇ ਰੋਸ ਪ੍ਰਦਰਸ਼ਨ ਵੀ ਕੀਤੇ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …