Breaking News
Home / ਭਾਰਤ / ਪਾਕਿਸਤਾਨ ਨੂੰ ਇੱਕ ਹੋਰ ਝਟਕਾ

ਪਾਕਿਸਤਾਨ ਨੂੰ ਇੱਕ ਹੋਰ ਝਟਕਾ

pak-flag-imagesਸਾਰਕ ਸੰਮੇਲਨ ਹੋਇਆ ਰੱਦ
ਨਵੀਂ ਦਿੱਲੀ/ਬਿਊਰੋ ਨਿਊਜ਼
ਉੜੀ ਹਮਲੇ ਤੋਂ ਬਾਅਦ ਭਾਰਤ ਵੱਲੋਂ ਪਾਕਿਸਤਾਨ ਦੀ ਘੇਰਾਬੰਦੀ ਲਈ ਚੁੱਕੇ ਗਏ ਕਦਮਾਂ ਦਾ ਅਸਰ ਦਿਖਣਾ ਸ਼ੁਰੂ ਹੋ ਗਿਆ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨ ਵਿੱਚ ਨਵੰਬਰ ਮਹੀਨੇ ਵਿੱਚ ਹੋਣ ਵਾਲੇ ਸਾਰਕ ਸੰਮੇਲਨ ਨੂੰ ਰੱਦ ਕਰ ਦਿੱਤਾ ਗਿਆ ਹੈ।
ਫੈਸਲੇ ਦਾ ਅਧਿਕਾਰਤ ਐਲਾਨ ਹਾਲੇ ਤੱਕ ਹੋਣਾ ਬਾਕੀ ਹੈ। ਸਾਰਕ ਸੰਮੇਲਨ ਦੇ ਪ੍ਰਧਾਨ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ ਰਾਜਧਾਨੀ ਕਾਠਮੰਡੂ ਤੋਂ ਬਾਹਰ ਹੋਣ ਕਾਰਨ ਫੈਸਲੇ ‘ਤੇ ਹਸਤਾਖਰ ਨਹੀਂ ਹੋ ਸਕੇ। ਸਾਰਕ ਸੰਮੇਲਨ ਲਈ ਹਾਲੇ ਕਿਸੇ ਦੂਜੇ ਦੇਸ਼ ਦੀ ਚੋਣ ਨਹੀਂ ਕੀਤੀ ਗਈ ਹੈ। ਸਾਰਕ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਰਕ ਸੰਮੇਲਨ ਦਾ ਪਹਿਲਾ ਏਜੰਡਾ ਸੀ ਕਿ ਅਸੀਂ ਸਾਰੇ ਮਿਲਕੇ ਅੱਤਵਾਦ ਖਿਲਾਫ਼ ਲੜਾਂਗੇ ਪਰ ਪਾਕਿਸਤਾਨ ਦੇ ਰੁਖ਼ ਨੂੰ ਵੇਖਦੇ ਹੋਏ, ਅਸੀਂ ਚਾਹੁੰਦੇ ਹਾਂ ਕਿ ਪਾਕਿ ਆਪਣੀ ਸਥਿਤੀ ਸਪਸ਼ਟ ਕਰੇ।
ਜ਼ਿਕਰਯੋਗ ਹੈ ਕਿ ਉੜੀ ਹਮਲੇ ਤੋਂ ਬਾਅਦ ਪਾਕਿਸਤਾਨ ਵਿੱਚ ਹੋਣ ਵਾਲੇ ਸਾਰਕ ਸੰਮੇਲਨ ਦਾ ਵਿਰੋਧ ਕੀਤਾ ਜਾ ਰਿਹਾ ਸੀ। ਇਸਲਾਮਾਬਾਦ ਵਿੱਚ 9 ਤੇ 10 ਨਵੰਬਰ ਨੂੰ ਹੋਣ ਵਾਲੇ ਸਾਰਕ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਮੋਦੀ ਨਹੀਂ ਜਾਣਗੇ। ਭਾਰਤ ਦੇ ਵਿਰੋਧ ਤੋਂ ਬਾਅਦ ਅਫਗਾਨਿਸਤਾਨ, ਭੂਟਾਨ ਤੇ ਬੰਗਲਾਦੇਸ਼ ਨੇ ਵੀ ਸਾਰਕ ਸਮਾਗਮ ਦਾ ਬਾਈਕਾਟ ਕੀਤਾ ਸੀ।

Check Also

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਸ਼ੂਗਰ ਲੈਵਲ ਵਧਣ ਕਾਰਨ ਜੇਲ੍ਹ ’ਚ ਕੇਜਰੀਵਾਲ ਨੂੰ ਪਹਿਲੀ ਵਾਰ ਦਿੱਤੀ ਗਈ ਇੰਸੁਲਿਨ ਨਵੀਂ ਦਿੱਲੀ/ਬਿਊਰੋ …