ਕਿਹਾ : ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਸ਼ਰਾਬ ਪੀ ਕੇ ਤਲਵੰਡੀ ਸਾਬੋ ਨਤਮਸਤਕ ਹੋਏ ਮੁੱਖ ਮੰਤਰੀ
ਤਲਵੰਡੀ ਸਾਬੋ/ਬਿਊਰੋ ਨਿਊਜ਼
ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਤਲਵੰਡੀ ਸਾਬੋ ਵਿਖੇ ਪੰਥਕ ਕਾਨਫਰੰਸ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਵੱਡਾ ਆਰੋਪ ਲਗਾਇਆ। ਉਨ੍ਹਾਂ ਕਿਹਾ ਕਿ ਪਵਿੱਤਰ ਦਿਹਾੜੇ ਮੌਕੇ ਮੈਂ ਕਿਸੇ ਖਿਲਾਫ਼ ਕੁੱਝ ਵੀ ਬੋਲਣਾ ਨਹੀਂ ਸੀ ਚਾਹੁੰਦਾ ਕਿਉਂਕਿ ਪੰਜਾਬ ਦੀ ਜਨਤਾ ਇਨ੍ਹਾਂ ਨੂੰ ਮੌਕਾ ਦਿੱਤਾ ਹੈ। ਪ੍ਰੰਤੂ ਮੈਨੂੰ ਬਹੁਤ ਦੁੱਖ ਲੱਗਿਆ ਜਦੋਂ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਦੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ ਤਾਂ ਉਨ੍ਹਾਂ ਸ਼ਰਾਬ ਪੀਤੀ ਹੋਈ ਸੀ, ਜੋ ਕਿ ਬਹੁਤ ਮਾੜੀ ਗੱਲ ਹੈ। ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਨੂੰ ਘੱਟੋ-ਘੱਟ ਗੁਰੂਘਰ ਦੀ ਮਰਿਆਦਾ ਦਾ ਖਿਆਲ ਰੱਖਣਾ ਚਾਹੀਦਾ ਸੀ। ਮੁੱਖ ਮੰਤਰੀ ਬਣਨ ਤੋਂ ਪਹਿਲਾਂ ਵੀ ਭਗਵੰਤ ਮਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਾਬ ਪੀ ਕੇ ਆਏ ਸਨ ਤੇ ਇਕ ਵਾਰ ਉਹ ਬਰਗਾੜੀ ਮੋਰਚੇ ’ਚ ਵੀ ਸ਼ਰਾਬ ਪੀ ਕੇ ਸਟੇਜ ’ਤੇ ਚੜ੍ਹ ਗਏ ਸਨ ਪ੍ਰੰਤੂ ਹੁਣ ਭਗਵੰਤ ਮਾਨ ਨੂੰ ਸਮਝਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ’ਤੇ ਪੂਰੇ ਪੰਜਾਬ ਦੀ ਜ਼ਿੰਮੇਵਾਰੀ ਹੈ ਅਤੇ ਉਨ੍ਹਾਂ ਨੂੰ ਪੂਰਾ ਦੇਸ਼ ਅਤੇ ਦੁਨੀਆ ਦੇਖ ਰਹੀ ਹੈ।
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …