Breaking News
Home / ਪੰਜਾਬ / ਵਿਸਾਖੀ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ’ਚ ਟੇਕਿਆ ਮੱਥਾ

ਵਿਸਾਖੀ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ’ਚ ਟੇਕਿਆ ਮੱਥਾ

ਭਗਵੰਤ ਮਾਨ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਚੰਡੀਗੜ੍ਹ ਸਣੇ ਦੇਸ਼ ਭਰ ਅਤੇ ਵਿਦੇਸ਼ਾਂ ਵਿਚ ਵੀ ਅੱਜ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਅੱਜ ਵਿਸਾਖੀ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਪਹੁੰਚ ਕੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਕੋਲੋਂ ਅਸ਼ੀਰਵਾਦ ਲਿਆ। ਸੰਗਤਾਂ ਨੇ ਪਵਿੱਤਰ ਸਰੋਵਰਾਂ ’ਚ ਇਸ਼ਨਾਨ ਕੀਤਾ ਅਤੇ ਗੁਰਬਾਣੀ ਕੀਰਤਨ ਸਰਵਣ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ ਅਤੇ ਗੁਰੂ ਕਾ ਲੰਗਰ ਵੀ ਛਕਿਆ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮੱਥਾ ਟੇਕਿਆ। ਵਿਸਾਖੀ ਦੇ ਤਿਉਹਾਰ ਦੇ ਚੱਲਦਿਆਂ ਅੱਜ ਸਵੇਰ ਤੋਂ ਹੀ ਗੁਰਦੁਆਰਾ ਸਾਹਿਬਾਨਾਂ ਵਿਚ ਸੰਗਤਾਂ ਪਹੁੰਚਣੀਆਂ ਸ਼ੁਰੂ ਹੋ ਗਈਆਂ ਸਨ।

 

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …