ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਤੇ ਚੰਡੀਗੜ੍ਹ ਸਣੇ ਦੇਸ਼ ਭਰ ਅਤੇ ਵਿਦੇਸ਼ਾਂ ਵਿਚ ਵੀ ਵੀਰਵਾਰ ਨੂੰ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।
ਵੀਰਵਾਰ ਨੂੰ ਵਿਸਾਖੀ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪਹੁੰਚ ਕੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਕੋਲੋਂ ਅਸ਼ੀਰਵਾਦ ਲਿਆ। ਸੰਗਤਾਂ ਨੇ ਪਵਿੱਤਰ ਸਰੋਵਰਾਂ ‘ਚ ਇਸ਼ਨਾਨ ਕੀਤਾ ਅਤੇ ਗੁਰਬਾਣੀ ਕੀਰਤਨ ਸਰਵਣ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ ਅਤੇ ਗੁਰੂ ਕਾ ਲੰਗਰ ਵੀ ਛਕਿਆ।
ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮੱਥਾ ਟੇਕਿਆ। ਵਿਸਾਖੀ ਦੇ ਤਿਉਹਾਰ ਦੇ ਚੱਲਦਿਆਂ ਵੀਰਵਾਰ ਨੂੰ ਸਵੇਰ ਤੋਂ ਹੀ ਸਮੁੱਚੇ ਭਾਰਤ ਭਰ ਦੇ ਗੁਰਦੁਆਰਾ ਸਾਹਿਬਾਨਾਂ ਵਿਚ ਸੰਗਤਾਂ ਪਹੁੰਚਣੀਆਂ ਸ਼ੁਰੂ ਹੋ ਗਈਆਂ ਸਨ।
Check Also
ਟਰੰਪ ਨੇ ਭਾਰਤ ‘ਤੇ ਲਾਇਆ 27 ਫੀਸਦ ਜਵਾਬੀ ਟੈਕਸ
ਡੋਨਾਲਡ ਟਰੰਪ ਨੇ 2 ਅਪ੍ਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ : …