ਸਾਬਕਾ ਕਾਂਗਰਸੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਵੀ ਵਿਦਿਆਰਥੀਆਂ ਦੇ ਵਜ਼ੀਫੇ ਸਬੰਧੀ ਹੋਏ ਘੁਟਾਲੇ ਨੂੰ ਲੈ ਕੇ ਆਰੋਪ ਲੱਗਦੇ ਰਹੇ ਹਨ। ਹੁਣ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਧਰਮਸੋਤ ਖਿਲਾਫ ਕਾਰਵਾਈ ਕਰ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਗੱਲਾਂ-ਗੱਲਾਂ ਵਿਚ ਕਿਹਾ ਹੈ ਕਿ ਸਾਧੂ ਸਿੰਘ ਧਰਮਸੋਤ ਖਿਲਾਫ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਉਹ ਸ਼ਲਾਖਾਂ ਦੇ ਪਿੱਛੇ ਹੋਣਗੇ। ਧਿਆਨ ਰਹੇ ਕਿ ਸਾਧੂ ਸਿੰਘ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿਚ ਕੈਬਨਿਟ ਮੰਤਰੀ ਸਨ ਅਤੇ ਉਦੋਂ ਤੋਂ ਹੀ ਵਜ਼ੀਫਾ ਘੋਟਾਲੇ ਦੇ ਆਰੋਪ ਲੱਗ ਰਹੇ ਹਨ।