6.4 C
Toronto
Saturday, November 8, 2025
spot_img
Homeਹਫ਼ਤਾਵਾਰੀ ਫੇਰੀਚੰਨੀ 'ਤੇ ਸ਼ਿਕੰਜਾ

ਚੰਨੀ ‘ਤੇ ਸ਼ਿਕੰਜਾ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਈਡੀ ਨੇ ਕੀਤੀ ਪੁੱਛਗਿੱਛ
ਜਲੰਧਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲੋਂ ਇਨਫੋਰਸਮੈਂਟ ਡਾਇਰੈਕਟਰੋਟ (ਈਡੀ) ਨੇ ਸੂਬੇ ਵਿੱਚ ਰੇਤ ਮਾਈਨਿੰਗ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਨੂੰ ਲੈ ਕੇ ਜਲੰਧਰ ‘ਚ ਪੁੱਛ ਪੜਤਾਲ ਕੀਤੀ। ਜਾਂਚ ਏਜੰਸੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੇ ਤਹਿਤ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਦੇ ਬਿਆਨ ਦਰਜ ਕੀਤੇ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ ਤੋਂ ਈਡੀ ਦੀ ਟੀਮ ਨੇ 10 ਕਰੋੜ ਰੁਪਏ ਅਤੇ ਹੋਰ ਸਮਾਨ ਵੀ ਬਰਾਮਦ ਕੀਤਾ ਸੀ। ਪੁੱਛਗਿੱਛ ਤੋਂ ਬਾਅਦ ਭੁਪਿੰਦਰ ਹਨੀ ਨੂੰ ਗ੍ਰਿਫਤਾਰ ਕਰ ਲਿਆ ਸੀ ਅਤੇ ਬਾਅਦ ਵਿਚ ਉਸ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ। ਜਿਸ ਸਮੇਂ ਈਡੀ ਨੇ ਹਨੀ ਨੂੰ ਗ੍ਰਿਫਤਾਰ ਕੀਤਾ ਸੀ, ਉਦੋਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਸਨ ਅਤੇ ਸੂਬੇ ਵਿਚ ਵਿਧਾਨ ਸਭਾ ਚੋਣਾਂ ਸਨ। ਉਸ ਸਮੇਂ ਚੰਨੀ ਨੇ ਕਿਹਾ ਸੀ ਕਿ ਉਨ੍ਹਾਂ ਦੇ ਰਿਸ਼ਤੇਦਾਰ ਨੇ ਜੇਕਰ ਕੋਈ ਗਲਤ ਕੰਮ ਕੀਤਾ ਹੈ ਤਾਂ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਹੁਣ ਜਦੋਂ ਈਡੀ ਨੇ ਸਾਬਕਾ ਮੁੱਖ ਮੰਤਰੀ ਚੰਨੀ ਕੋਲੋਂ ਪੁੱਛਗਿੱਛ ਕੀਤੀ ਹੈ ਤਾਂ ਪੰਜਾਬ ਦੀ ਸਿਆਸਤ ਵੀ ਭਖਣੀ ਸ਼ੁਰੂ ਹੋ ਗਈ ਹੈ।
ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਈਡੀ ਸਾਹਮਣੇ ਪੇਸ਼ ਹੋ ਕੇ ਆਪਣਾ ਬਿਆਨ ਦਿੱਤਾ ਹੈ। ਚੰਨੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਦੁਬਾਰਾ ਨਹੀਂ ਬੁਲਾਇਆ ਗਿਆ ਹੈ ਅਤੇ ਜੋ ਵੀ ਗੱਲਾਂ ਈਡੀ ਨੇ ਉਨ੍ਹਾਂ ਨੂੰ ਪੁੱਛੀਆਂ, ਉਨ੍ਹਾਂ ਦੇ ਜਵਾਬ ਦੇ ਦਿੱਤੇ ਗਏ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਹੁਣ ਆਪਣੀ ਹੀ ਕਾਂਗਰਸ ਪਾਰਟੀ ਵਿਚ ਇਕੱਲੇ ਪੈਂਦੇ ਨਜ਼ਰ ਆ ਰਹੇ ਹਨ। ਜਦੋਂ ਈਡੀ ਨੇ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਤਿੰਨ ਮਹੀਨੇ ਪਹਿਲਾਂ ਗ੍ਰਿਫਤਾਰ ਕੀਤਾ ਸੀ ਤਾਂ ਸਮੁੱਚੀ ਕਾਂਗਰਸ ਪਾਰਟੀ ਚੰਨੀ ਦੇ ਸਮਰਥਨ ਵਿਚ ਆ ਗਈ ਸੀ ਅਤੇ ਹੁਣ ਜਦੋਂ ਚੰਨੀ ਈਡੀ ਸਾਹਮਣੇ ਪੇਸ਼ ਹੋਏ ਤਾਂ ਪਾਰਟੀ ਦੇ ਕਿਸੇ ਵੀ ਆਗੂ ਨੇ ਕੋਈ ਗੱਲ ਨਹੀਂ ਕੀਤੀ। ਇਥੋਂ ਤੱਕ ਕਿ ਜਦੋਂ ਚੰਨੀ ਜਲੰਧਰ ਵਿਚ ਈਡੀ ਦਫਤਰ ਗਏ ਤਾਂ ਪਾਰਟੀ ਦਾ ਕੋਈ ਵੀ ਆਗੂ ਉਨ੍ਹਾਂ ਨਾਲ ਨਹੀਂ ਸੀ। ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਚੰਨੀ ਬਾਰੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

 

RELATED ARTICLES
POPULAR POSTS