Breaking News
Home / ਭਾਰਤ / ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ਭਾਜਪਾ ਆਗੂ ਨੇ ਚੁੱਕੇ ਸਵਾਲ

ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ਭਾਜਪਾ ਆਗੂ ਨੇ ਚੁੱਕੇ ਸਵਾਲ

ਕਿਹਾ : ਵੀਆਈਪੀ ਕਲਚਰ ਨੂੰ ਖਤਮ ਕਰਨ ਵਾਲੇ ਦੀ ਸੁਰੱਖਿਆ ‘ਚ ਲੱਗੇ 190 ਪੁਲਿਸ ਮੁਲਾਜ਼ਮ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ਭਾਜਪਾ ਆਗੂ ਨੇ ਸਵਾਲ ਚੁੱਕੇ ਹਨ। ਦਿੱਲੀ ਤੋਂ ਭਾਜਪਾ ਸੰਸਦ ਮੈਂਬਰ ਪਰਵੇਸ਼ ਸਾਹਿਬ ਸਿੰਘ ਨੇ ਇਕ ਟਵੀਟ ਕੀਤਾ ਹੈ, ਜਿਸ ‘ਚ ਉਨ੍ਹਾਂ ਲਿਖਿਆ ਹੈ ਕਿ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ‘ਚ 190 ਪੁਲਿਸ ਮੁਲਾਜ਼ਮ ਤਾਇਨਾਤ ਹਨ, ਜਿਸ ‘ਤੇ ਭਾਜਪਾ ਆਗੂ ਨੇ ਟਿੱਪਣੀ ਕਰਦਿਆਂ ਕਿਹਾ ਕਿ ਕੇਜਰੀਵਾਲ ਤਾਂ ਕਹਿੰਦੇ ਸਨ ਕਿ ਮੈਂ ਕਦੇ ਸੁਰੱਖਿਆ ਨਹੀਂ ਲਵਾਂਗਾ ਅਤੇ ਵੀਆਈਪੀ ਕਲਚਰ ਨੂੰ ਖਤਮ ਦੇਵਾਂਗਾ ਪ੍ਰੰਤੂ ਹੁਣ ਉਨ੍ਹਾਂ ਨੂੰ ਇੰਨੇ ਸੁਰੱਖਿਆ ਮੁਲਾਜ਼ਮਾਂ ਦੀ ਕੀ ਜ਼ਰੂਰਤ ਪੈ ਗਈ। ਉਨ੍ਹਾਂ ਅੱਗੇ ਲਿਖਿਆ ਕਿ ਕੇਜਰੀਵਾਲ ਕੋਲ ਪਹਿਲਾਂ ਦਿੱਲੀ ਪੁਲਿਸ ਦੇ 80 ਕਮਾਂਡੋ ਸਨ ਪ੍ਰੰਤੂ ਹੁਣ ਪੰਜਾਬ ਪੁਲਿਸ ਦੇ 82 ਕਮਾਂਡੋ ਹੋਰ ਉਨ੍ਹਾਂ ਦੀ ਸੁਰੱਖਿਆ ਲਈ ਲਗਾਏ ਗਏ ਹਨ ਜਦਕਿ 18 ਕਮਾਂਡੋ ਉਨ੍ਹਾਂ ਦੇ ਪਰਿਵਾਰ ਅਤੇ ਘਰ ਦੀ ਸੁਰੱਖਿਆ ਲਈ ਹਨ। ਭਾਜਪਾ ਆਗੂ ਦੇ ਟਵੀਟ ਤੋਂ ਬਾਅਦ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਇਕ ਟਵੀਟ ਕੀਤਾ ਹੈ, ਜਿਸ ਰਾਹੀਂ ਉਨ੍ਹਾਂ ਭਗਵੰਤ ਮਾਨ ਦੇ ਨਾਲ-ਨਾਲ ਅਰਵਿੰਦ ਕੇਜਰੀਵਾਲ ਨੂੰ ਵੀ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਭਗਵੰਤ ਮਾਨ ‘ਤੇ 122 ਸਾਬਕਾ ਵਿਧਾਇਕਾਂ ਤੇ ਮੰਤਰੀਆਂ ਦੀ ਸੁਰੱਖਿਆ ਵਾਪਸੀ ਨੂੰ ਲੈ ਕੇ ਵੀ ਤੰਜ ਕਸਿਆ ਹੈ।

Check Also

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਸ਼ੂਗਰ ਲੈਵਲ ਵਧਣ ਕਾਰਨ ਜੇਲ੍ਹ ’ਚ ਕੇਜਰੀਵਾਲ ਨੂੰ ਪਹਿਲੀ ਵਾਰ ਦਿੱਤੀ ਗਈ ਇੰਸੁਲਿਨ ਨਵੀਂ ਦਿੱਲੀ/ਬਿਊਰੋ …