ਓਨਟਾਰੀਓ/ਬਿਊਰੋ ਨਿਊਜ਼ : ਆਉਂਦੇ ਦਿਨਾਂ ਵਿੱਚ ਓਨਟਾਰੀਓ ਵਿੱਚ ਗੈਸ ਦੀਆਂ ਕੀਮਤਾਂ 11 ਸੈਂਟ ਪ੍ਰਤੀ ਲੀਟਰ ਤੱਕ ਉੱਪਰ ਜਾ ਸਕਦੀਆਂ ਹਨ।
ਕੈਨੇਡੀਅਨਜ਼ ਫੌਰ ਅਫੋਰਡੇਬਲ ਐਨਰਜੀ ਦੇ ਪ੍ਰੈਜੀਡੈਂਟ ਡੈਨ ਮੈਕਟੀਗ ਨੇ ਆਖਿਆ ਕਿ ਵੀਰਵਾਰ ਨੂੰ ਗੈਸ ਦੀਆਂ ਕੀਮਤਾਂ 1.68 ਪ੍ਰਤੀ ਲੀਟਰ ਤੱਕ ਵੱਧ ਸਕਦੀਆਂ ਹਨ ਤੇ ਫਿਰ ਸ਼ੁੱਕਰਵਾਰ ਨੂੰ ਇਨ੍ਹਾਂ ਵਿੱਚ ਪੰਜ ਸੈਂਟ ਦਾ ਹੋਰ ਵਾਧਾ ਹੋ ਸਕਦਾ ਹੈ ਤੇ ਇਹ 1.73 ਪ੍ਰਤੀ ਲੀਟਰ ਤੱਕ ਪਹੁੰਚ ਸਕਦੀਆਂ ਹਨ। ਉਨ੍ਹਾਂ ਆਖਿਆ ਕਿ ਜਿਹੜੇ ਲੋਕਾਂ ਨੂੰ ਓਨਟਾਰੀਓ ਵਿੱਚ ਗੈਸ ਚਾਹੀਦੀ ਹੈ ਉਨ੍ਹਾਂ ਨੂੰ ਹੁਣੇ ਹੀ ਗੈਸ ਭਰਵਾ ਲੈਣੀ ਚਾਹੀਦੀ ਹੈ ਕਿਉਂਕਿ ਨੇੜ ਭਵਿੱਖ ਵਿੱਚ ਗੈਸ ਦੀਆਂ ਕੀਮਤਾਂ ਵਿੱਚ ਕੋਈ ਕਮੀ ਨਹੀਂ ਆਉਣ ਵਾਲੀ। ਉਨ੍ਹਾਂ ਆਖਿਆ ਕਿ ਇਨ੍ਹਾਂ ਕੀਮਤਾਂ ਵਿੱਚ ਸਗੋਂ ਹੋਰ ਵਾਧਾ ਹੋ ਸਕਦਾ ਹੈ।
ਉਨ੍ਹਾਂ ਆਖਿਆ ਕਿ ਗਰਮੀਆਂ ਦੇ ਮੌਸਮ ਕਾਰਨ ਵੀ ਇਨ੍ਹਾਂ ਕੀਮਤਾਂ ਵਿੱਚ ਕੋਈ ਗਿਰਾਵਟ ਆਉਣ ਦੀ ਸੰਭਾਵਨਾ ਘੱਟ ਹੀ ਹੈ। ਮਾਰਚ ਵਿੱਚ ਗੈਸ ਦੀਆਂ ਕੀਮਤਾਂ ਓਨਟਾਰੀਓ ਵਿੱਚ 1.90 ਡਾਲਰ ਪ੍ਰਤੀ ਲੀਟਰ ਦੇ ਹਿਸਾਬ ਨਾਲ ਰਿਕਾਰਡ ਤੋੜ ਵਧੀਆਂ ਸਨ ਤੇ ਅਜਿਹਾ ਯੂਕਰੇਨ ਉੱਤੇ ਰੂਸ ਵੱਲੋਂ ਕੀਤੇ ਹਮਲੇ ਕਾਰਨ ਹੋਇਆ ਸੀ।