Breaking News
Home / ਪੰਜਾਬ / ਪੰਜਾਬ ‘ਚ ਹੁਣ ਕਿਸੇ ਵੀ ਦੁਕਾਨ ਤੋਂ ਕਿਤਾਬਾਂ ਅਤੇ ਵਰਦੀ ਖਰੀਦ ਸਕਣਗੇ ਵਿਦਿਆਰਥੀਆਂ ਦੇ ਮਾਪੇ

ਪੰਜਾਬ ‘ਚ ਹੁਣ ਕਿਸੇ ਵੀ ਦੁਕਾਨ ਤੋਂ ਕਿਤਾਬਾਂ ਅਤੇ ਵਰਦੀ ਖਰੀਦ ਸਕਣਗੇ ਵਿਦਿਆਰਥੀਆਂ ਦੇ ਮਾਪੇ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਦੇ ਸਿੱਖਿਆ ਵਿਭਾਗ ਨੇ ਪ੍ਰਾਈਵੇਟ ਸਕੂਲਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਕਸਬਿਆਂ ਵਿਚ ਘੱਟੋ-ਘੱਟ ਤਿੰਨ ਅਤੇ ਸ਼ਹਿਰਾਂ ਵਿਚ ਘੱਟੋ-ਘੱਟ 20 ਕਿਤਾਬਾਂ/ਵਰਦੀ ਵਾਲੀਆਂ ਦੁਕਾਨਾਂ ਦੀ ਸੂਚੀ ਤੁਰੰਤ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਸਾਂਝੀ ਕਰਨ। ਇਸ ਕਦਮ ਦਾ ਉਦੇਸ਼ ਮਾਪਿਆਂ ਨੂੰ ਉਨ੍ਹਾਂ ਦੇ ਘਰਾਂ ਦੇ ਆਸ-ਪਾਸ ਮਰਜ਼ੀ ਮੁਤਾਬਿਕ ਕਿਸੇ ਵੀ ਨਿਰਧਾਰਤ ਦੁਕਾਨ ਤੋਂ ਕਿਤਾਬਾਂ ਖਰੀਦਣ ਦੀ ਖੁੱਲ੍ਹ ਦੇਣਾ ਹੈ। ਮੁੱਖ ਮੰਤਰੀ ਨੇ ਪਹਿਲਾਂ ਹੀ ਪ੍ਰਾਈਵੇਟ ਸਕੂਲਾਂ ਨੂੰ ਸਪਸ਼ਟ ਹੁਕਮ ਦਿੱਤੇ ਹਨ ਕਿ ਮਾਪਿਆਂ ਨੂੰ ਕਿਸੇ ਵੀ ਦੁਕਾਨ ਤੋਂ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਮਜਬੂਰ ਨਾ ਕੀਤਾ ਜਾਵੇ। ਇਸ ਸੰਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਡੀ.ਈ.ਓਜ਼ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਰੀਖਣ ਟੀਮਾਂ ਦਾ ਗਠਨ ਕੀਤਾ ਜਾਵੇ। ਮੰਤਰੀ ਨੇ ਕਿਹਾ ਕਿ ਇਹ ਟੀਮਾਂ ਅਚਨਚੇਤ ਢੰਗ ਨਾਲ ਨਿਰੀਖਣ ਕਰਕੇ ਦੁਕਾਨਾਂ ਦੀ ਸੂਚੀ ਦੀ ਤਸਦੀਕ ਕਰਨਗੀਆਂ ਅਤੇ ਜੇਕਰ ਕੋਈ ਉਲੰਘਣਾ ਪਾਈ ਗਈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।
ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ‘ਆਪ’ ਸਰਕਾਰ ਯਕੀਨੀ ਬਣਾਏਗੀ ਕਿ ਮਾਪੇ ਆਪਣੀ ਮਰਜ਼ੀ ਤੇ ਸੁਵਿਧਾ ਮੁਤਾਬਕ ਕਿਸੇ ਵੀ ਨਿਰਧਾਰਤ ਦੁਕਾਨ ਤੋਂ ਕਿਤਾਬਾਂ ਤੇ ਵਰਦੀ ਖਰੀਦ ਸਕਣ। ਜਿਹੜਾ ਸਕੂਲ ਕਿਸੇ ਖ਼ਾਸ ਦੁਕਾਨ ਤੋਂ ਕਿਤਾਬਾਂ ਤੇ ਵਰਦੀ ਖਰੀਦਣ ਲਈ ਦਬਾਅ ਪਾਏਗਾ, ਉਸ ਖਿਲਾਫ ਫੌਰੀ ਕਾਰਵਾਈ ਕੀਤੀ ਜਾਵੇਗੀ।

 

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …