Breaking News
Home / ਪੰਜਾਬ / ਭਗਵੰਤ ਮਾਨ ਨੇ ਡਾ. ਭੀਮ ਰਾਓ ਅੰਬੇਦਕਰ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਕੀਤਾ ਐਲਾਨ

ਭਗਵੰਤ ਮਾਨ ਨੇ ਡਾ. ਭੀਮ ਰਾਓ ਅੰਬੇਦਕਰ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਕੀਤਾ ਐਲਾਨ

ਕਿਹਾ : ਜਲੰਧਰ ‘ਚ ਬਾਬਾ ਸਾਹਿਬ ਦੇ ਨਾਂ ‘ਤੇ ਬਣੇਗੀ ਯੂਨੀਵਰਸਿਟੀ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਭੀਮ ਰਾਓ ਅੰਬੇਦਕਰ ਜੈਅੰਤੀ ਅਤੇ ਵਿਸਾਖੀ ਮੌਕੇ ਅੱਜ ਜਲੰਧਰ ਵਿਖੇ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕੀਤਾ।
ਇਸ ਮੌਕੇ ਉਨ੍ਹਾਂ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਦੇਣ ਉਪਰੰਤ ਆਪਣੇ ਸੰਬੋਧਨ ‘ਚ ਕਿਹਾ ਕਿ ਜਲੰਧਰ ‘ਚ ਬਾਬਾ ਸਾਹਿਬ ਦੇ ਨਾਂ ‘ਤੇ ਇਕ ਯੂਨੀਵਰਸਿਟੀ ਬਣਾਈ ਜਾਵੇਗੀ।
ਉਨਾਂ ਜਲੰਧਰ ਨੂੰ ਸਪੋਰਟਸ ਹੱਬ ਬਣਾਉਣ ਦਾ ਐਲਾਨ ਵੀ ਕੀਤਾ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਜਲੰਧਰ ਨੂੰ ਬਹੁਤ ਵੱਡੀ ਸਪੋਰਟਸ ਇੰਡਸਟਰੀ ਵਜੋਂ ਵਿਕਸਤ ਕੀਤਾ ਜਾਵੇਗਾ। ਬਾਬਾ ਸਾਹਿਬ ਵੱਲੋਂ ਰਚੇ ਗਏ ਸੰਵਿਧਾਨ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਸੰਵਿਧਾਨ ਨਾਲ ਛੇੜਛਾੜ ਹੋ ਰਹੀ ਹੈ, ਜਿਸ ਨੂੰ ਬਚਾਉਣ ਦੀ ਲੋੜ ਹੈ।
ਸਾਡੇ ਸੰਵਿਧਾਨ ਨੂੰ ਸਾਡਿਆਂ ਤੋਂ ਹੀ ਖਤਰਾ ਹੈ, ਜਿਸ ਨੂੰ ਅਸੀਂ ਬਚਾਉਣਾ ਹੈ। ਭਗਵੰਤ ਮਾਨ ਨੇ ਅੱਗੇ ਕਿ ਜੇਕਰ ਡਾ. ਭੀਮ ਰਾਓ ਅੰਬੇਦਕਰ ਵੱਲੋਂ ਬਣਾਇਆ ਸੰਵਿਧਾਨ ਬਚੇਗਾ ਤਾਂ ਹੀ ਸਾਡਾ ਦੇਸ਼ ਬਚੇਗਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵੱਲੋਂ ਮਹਾਨ ਭਾਰਤ ਲਈ ਦੇਖੇ ਗਏ ਸੁਪਨਿਆਂ ਨੂੰ ਅਸੀਂ ਪੂਰਾ ਕਰਾਂਗੇ।
ਉਧਰ ਦੂਜੇ ਪਾਸੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ, ਲੋਕ ਸਭਾ ਸਪੀਕਰ ਓਮ ਬਿਰਲਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਸਮੇਤ ਕੇਂਦਰੀ ਮੰਤਰੀਆਂ ਤੇ ਹੋਰ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੇ ਵੀ ਡਾ. ਭੀਮ ਰਾਓ ਅੰਬੇਦਕਰ ਨੂੰ ਉਨ੍ਹਾਂ ਦੀ 131 ਜੈਅੰਤੀ ਮੌਕੇ ਯਾਦ ਕੀਤਾ।

 

Check Also

ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੋਣ ਪ੍ਰਚਾਰ ਕੀਤਾ 

ਮੋਰਿੰਡਾ : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣੀ ਚੋਣ ਮੁਹਿੰਮ …