Breaking News
Home / ਭਾਰਤ / ਪੰਜਾਬ ਕਾਂਗਰਸ ਦੀ ਨਵੀਂ ਟੀਮ ਨੇ ਹਾਈਕਮਾਨ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੀ ਨਵੀਂ ਟੀਮ ਨੇ ਹਾਈਕਮਾਨ ਨਾਲ ਕੀਤੀ ਮੁਲਾਕਾਤ

ਸੋਨੀਆ ਅਤੇ ਰਾਹੁਲ ਗਾਂਧੀ ਨੂੰ ਮਿਲੇ ਵੜਿੰਗ, ਬਾਜਵਾ, ਆਸ਼ੂ ਤੇ ਡਾ.ਰਾਜ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਉੱਪ-ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਨੇ ਰਾਹੁਲ ਗਾਂਧੀ ਨਾਲ ਨਵੀਂ ਦਿੱਲੀ ਵਿਖੇ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਵੀ ਮੌਜੂਦ ਸਨ। ਰਾਹੁਲ ਗਾਂਧੀ ਨੇ ਰਾਜਾ ਵੜਿੰਗ ਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਤੁਸੀਂ ਸਾਰਿਆਂ ਨੇ ਮਿਲ ਕੇ ਪੰਜਾਬ ‘ਚ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨਾ ਹੈ। ਮੁਲਾਕਾਤ ਤੋਂ ਬਾਅਦ ਰਾਹੁਲ ਗਾਂਧੀ ਨੇ ਫੇਸਬੁੱਕ ‘ਤੇ ਇਸ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਕਾਂਗਰਸ ਦੀ ਨਵ-ਨਿਯੁਕਤ ਟੀਮ ਨੂੰ ਮੇਰੇ ਵਲੋਂ ਹਾਰਦਿਕ ਵਧਾਈ। ਮੁਲਾਕਾਤ ਦੌਰਾਨ ਪੰਜਾਬ ਦੇ ਵਿਕਾਸ ਤੇ ਅਧਿਕਾਰਾਂ ਦੀ ਲੜਾਈ ਨੂੰ ਅੱਗੇ ਲੈ ਕੇ ਜਾਣ ‘ਤੇ ਚਰਚਾ ਹੋਈ।
ਇਸ ਉਪਰੰਤ ਪੰਜਾਬ ਕਾਂਗਰਸ ਦੀ ਨਵੀਂ ਟੀਮ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਮੁਲਾਕਾਤ ਕੀਤੀ ਤੇ ਸੂਬੇ ‘ਚ ਸੰਗਠਨ ਨੂੰ ਮਜ਼ਬੂਤ ਕਰਨ ‘ਤੇ ਚਰਚਾ ਕੀਤੀ। ਸੋਨੀਆ ਗਾਂਧੀ ਨੇ ਸੂਬਾ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਤੇ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਉਠਾ ਕੇ ਉਨ੍ਹਾਂ ਦੀ ਆਵਾਜ਼ ਬਣਨ।

Check Also

ਹੁਣ ਮਰਦ ਦਰਜੀ ਔਰਤਾਂ ਦਾ ਮਾਪ ਨਹੀਂ ਲੈ ਸਕਣਗੇ

ਯੂਪੀ ਮਹਿਲਾ ਕਮਿਸ਼ਨ ਨੇ ਲਿਆਂਦਾ ਮਤਾ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਮਹਿਲਾ ਕਮਿਸ਼ਨ ਵੱਲੋਂ ਇਕ …