ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਦੀ ਟੀਮ ਨੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਸਥਿਤ ਪੁਰਾਤਨ ਬੇਰੀਆਂ ਦੀ ਕਾਂਟ-ਛਾਂਟ ਕੀਤੀ ਹੈ।
ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਦੱਸਿਆ ਕਿ ਪੀਏਯੂ ਦੀ ਟੀਮ ਵੱਲੋਂ ਇਨ੍ਹਾਂ ਪੁਰਾਤਨ ਬੇਰੀਆਂ ਦੀ ਸੰਭਾਲ ਲਈ ਕੰਮ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਸ ਵੇਲੇ ਪੁਰਾਤਨ ਬੇਰੀਆਂ ‘ਚੋਂ ਬੇਰ ਬਾਬਾ ਬੁੱਢਾ ਸਾਹਿਬ, ਦੁੱਖ ਭੰਜਨੀ ਬੇਰ ਤੇ ਹੋਰ ਸ਼ਾਮਲ ਹਨ। ਇਨ੍ਹਾਂ ਬੇਰੀਆਂ ਦੀ ਸੰਭਾਲ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਹਿਮ ਭੂਮਿਕਾ ਨਿਭਾਅ ਰਹੀ ਹੈ। ਯੂਨੀਵਰਸਿਟੀ ਦੇ ਮਾਹਿਰਾਂ ਵੱਲੋਂ ਹਰ ਸਾਲ ਪੁਰਾਤਨ ਬੇਰੀਆਂ ਦੀ ਸੰਭਾਲ ਲਈ ਦੌਰਾ ਕੀਤਾ ਜਾਂਦਾ ਹੈ।