0.7 C
Toronto
Wednesday, February 18, 2026
spot_img
Homeਪੰਜਾਬਸਿੱਖ ਕੌਮ ਦਾ ਦੇਸ਼ ਦੇ ਵਿਕਾਸ 'ਚ ਵੱਡਾ ਯੋਗਦਾਨ : ਰਾਮੰਨਾ

ਸਿੱਖ ਕੌਮ ਦਾ ਦੇਸ਼ ਦੇ ਵਿਕਾਸ ‘ਚ ਵੱਡਾ ਯੋਗਦਾਨ : ਰਾਮੰਨਾ

ਚੀਫ ਜਸਟਿਸ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ
ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤ ਦੇ ਚੀਫ ਜਸਟਿਸ ਐੱਨਵੀ ਰਾਮੰਨਾ ਨੇ ਬੁੱਧਵਾਰ ਨੂੰ ਦੇਰ ਰਾਤ ਸਮੇਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਥੇ ਪੁੱਜਣ ‘ਤੇ ਜਸਟਿਸ ਐੱਨਵੀ ਰਾਮੰਨਾ ਦਾ ਸਵਾਗਤ ਕੀਤਾ। ਰਾਮੰਨਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਦੀ ਉਨਾਂ ਦੀ ਚਿਰੋਕਣੀ ਇੱਛਾ ਪੂਰੀ ਹੋਈ ਹੈ ਤੇ ਉਹ ਰੂਹਾਨੀ ਸ਼ਾਂਤੀ ਮਹਿਸੂਸ ਕਰ ਰਹੇ ਹਨ। ਉਨਾਂ ਕਿਹਾ ਕਿ ਸਿੱਖ ਕੌਮ ਦਾ ਦੇਸ਼ ਦੇ ਵਿਕਾਸ ਵਿਚ ਵੱਡਾ ਯੋਗਦਾਨ ਹੈ। ਇਸ ਮੌਕੇ ਉਨਾਂ ਜੱਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿੱਚ ਚੀਫ ਜਸਟਿਸ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਚੀਫ਼ ਜਸਟਿਸ ਅਤੇ ਉਨਾਂ ਦੇ ਪਰਿਵਾਰ ਦੀ ਪੰਜਾਬ ਫੇਰੀ ਦੌਰਾਨ ਸੂਬਾ ਸਰਕਾਰ ਵੱਲੋਂ ਉਨਾਂ ਦਾ ਵਿਸ਼ੇਸ਼ ਸਵਾਗਤ ਕੀਤਾ ਗਿਆ ਹੈ। ਉਨਾਂ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਭੇਟ ਕੀਤਾ ਗਿਆ।

 

 

RELATED ARTICLES
POPULAR POSTS