ਪੰਜਾਬੀਆਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੀ ਦਿੱਤੀ ਜਾ ਸਕਦੀ ਹੈ ਸੌਗਾਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਭਲਕੇ 16 ਅਪ੍ਰੈਲ ਇਕ ਮਹੀਨਾ ਪੂਰਾ ਹੋ ਜਾਵੇਗਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਜਿਨ੍ਹਾਂ ਵਿਚ ਸਭ ਤੋਂ ਵੱਡਾ ਐਲਾਨ ਪੰਜਾਬੀਆਂ ਨੂੰ 300 ਯੂਨਿਟ ਮੁਫ਼ਤ ਬਿਜਲੀ ਵਾਲੀ ਸੌਗਾਤ ਵੀ ਦਿੱਤੀ ਜਾ ਸਕਦੀ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਨੇ 16 ਮਾਰਚ ਨੂੰ ਸਹੁੰ ਚੁੱਕਣ ਤੋਂ ਬਾਅਦ ਕਈ ਅਹਿਮ ਫੈਸਲੇ ਲਏ ਹਨ ਜਿਨ੍ਹਾਂ ਵਿਚ ਸਾਬਕਾ ਵਿਧਾਇਕਾਂ ਨੂੰ ਮਿਲਦੀਆਂ ਇਕ ਤੋਂ ਵੱਧ ਪੈਨਸ਼ਨਾਂ ਨੂੰ ਬੰਦ ਕਰਨ ਵਾਲਾ ਫੈਸਲਾ, ਸਾਬਕਾ ਵਿਧਾਇਕ ਤੋਂ ਸੁਰੱਖਿਆ ਵਾਪਸ ਲੈਣ ਵਾਲਾ ਫੈਸਲਾ। ਇਸ ਤੋਂ ਇਲਾਵਾ ਪੰਜਾਬ ਵਿਚ ਭਿ੍ਰਸ਼ਟਾਚਾਰ ਨੂੰ ਖਤਮ ਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਇਕ ਹੈਲਪਲਾਈਨ ਨੰਬਰ ਜਾਰੀ ਵੀ ਕੀਤਾ ਗਿਆ। ਪ੍ਰਾਈਵੇਟ ਸਕੂਲਾਂ ਵੱਲੋਂ ਵਸੂਲੀਆਂ ਜਾਂਦੀਆਂ ਵਾਧੂ ਫੀਸਾਂ ’ਤੇ ਵੀ ਪੰਜਾਬ ਵੱਲੋਂ ਕੁੱਝ ਹੱਦ ਤੱਕ ਠੱਲ੍ਹ ਪਾਈ ਗਈ ਹੈ। ਇਨ੍ਹਾਂ ਸਾਰੇ ਮਾਮਲਿਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਵਿਚ ਭੇਜੇ ਗਏ ਅਫ਼ਸਰਾਂ ਨੂੰ ਲੈ ਕੇ ਕੁੱਝ ਵਿਵਾਦਾਂ ਵਿਚ ਵੀ ਘਿਰੀ ਹੋਈ ਨਜ਼ਰ ਆਈ। ਪੰਜਾਬ ਵਿਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਗਾਤਾਰ ਪੰਜਾਬ ਵਿਚ ਬਦਲਾਅ ਲਿਆਉਣ ਦੇ ਦਾਅਵੇ ਕੀਤੇ ਜਾ ਰਹੇ ਹਨ।
Check Also
ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਟਰੀਟਮੈਂਟ ਹੋਇਆ ਸ਼ੁਰੂ
ਕੇਂਦਰ ਸਰਕਾਰ ਵੱਲੋਂ 14 ਫਰਵਰੀ ਨੂੰ ਗੱਲਬਾਤ ਲਈ ਦਿੱਤਾ ਸੱਦਾ ਪਟਿਆਲਾ/ਬਿਊਰੋ ਨਿਊਜ਼ : ਕਿਸਾਨੀ ਮੰਗਾਂ …