ਕਿਹਾ : ਕਣਕ ਦਾ ਝਾੜ ਘਟਣ ਕਾਰਨ ਕਿਸਾਨਾਂ ਨੂੰ ਪਈ ਹੈ ਵੱਡੀ ਮਾਰ
ਮਾਛੀਵਾੜਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਮਾਛੀਵਾੜਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ। ਇਥੇ ਉਨ੍ਹਾਂ ਗੱਲ ਕਰਦਿਆਂ ਕਿਹਾ ਕਿ ਕਣਕ ਦੇ ਘੱਟ ਹੋਏ ਝਾੜ ਨੂੰ ਧਿਆਨ ਵਿਚ ਰੱਖਦੇ ਹੋਏ ਕੇਂਦਰ ਸਰਕਾਰ ਕਿਸਾਨਾਂ ਨੂੰ ਪ੍ਰਤੀ ਕੁਇੰਟਲ 500 ਰੁਪਏ ਦਾ ਮੁਆਵਜ਼ਾ ਦੇਵੇ।
ਸਿੱਧੂ ਨੇ ਕਿਹਾ ਕਿ ਇਸ ਵਾਰ ਗਰਮੀ ਜ਼ਿਆਦਾ ਪੈਣ ਕਾਰਨ ਕਣਕ ਦਾ ਝਾੜ ਪਹਿਲਾਂ ਨਾਲੋਂ ਕਾਫ਼ੀ ਘਟ ਗਿਆ ਹੈ, ਜਿਸ ਕਰਕੇ ਕਿਸਾਨਾਂ ਨੂੰ ਬਹੁਤ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਸਾਬਕਾ ਕਾਂਗਰਸੀ ਵਿਧਾਇਕ ਅਮਰੀਕ ਸਿੰਘ ਢਿੱਲੋਂ ਨਾਲ ਉਨ੍ਹਾਂ ਦੇ ਘਰ ਪਹੁੰਚ ਕੇ ਮੁਲਾਕਾਤ ਕੀਤੀ। ਧਿਆਨ ਰਹੇ ਕਿ ਅਮਰੀਕ ਸਿੰਘ ਢਿੱਲੋਂ ਟਿਕਟ ਨਾ ਮਿਲਣ ਕਰਕੇ ਕਾਂਗਰਸ ਪਾਰਟੀ ਨੂੰ ਛੱਡ ਕੇ ਅਜ਼ਾਦ ਚੋਣ ਲੜੇ ਸਨ। ਇਸ ਮੁਲਾਕਾਤ ਮੌਕੇ ਨਵਜੋਤ ਸਿੱਧੂ ਦੇ ਨਾਲ ਕਾਂਗਰਸੀ ਆਗੂ ਅਸ਼ਵਨੀ ਸ਼ੇਖੜੀ, ਨਵਤੇਜ ਸਿੰਘ ਚੀਮਾ, ਹਰਦਿਆਲ ਸਿੰਘ ਕੰਬੋਜ ਆਦਿ ਆਗੂ ਵੀ ਮੌਜੂਦ ਸਨ।